23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸਤਲੋਕ ਆਸ਼ਰਮ ਧੂਰੀ 'ਚ ਵਿਸ਼ਵ ਸ਼ਾਂਤੀ ਮਹਾਨੁਸ਼ਠਾਨ ਲਈ ਤਿਆਰੀਆਂ ਮੁਕੰਮਲ <br/>

ਅਜੀਤ ਡੈਸਕ 01-05-2026
ਧੂਰੀ, 30 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-1, 2 ਅਤੇ 3 ਮਈ ਨੂੰ ਮਨਾਏ ਜਾ ਰਹੇ 'ਵਿਸ਼ਵ ਸ਼ਾਂਤੀ ਮਹਾਨੁਸ਼ਠਾਨ 2026' ਲਈ ਸਤਲੋਕ ਆਸ਼ਰਮ ਧੂਰੀ, ਜ਼ਿਲ੍ਹਾ ਸੰਗਰੂਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਤਿੰਨ ਦਿਨਾਂ ਦਾ ਵਿਸ਼ਾਲ ਸਮਾਗਮ ਸੰਤ ਰਾਮਪਾਲ ਮਹਾਰਾਜ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੇ ਵੱਖ-ਵੱਖ 13 ਸਤਲੋਕ ਆਸ਼ਰਮਾਂ ਵਿੱਚ ਇਕੱਠੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਸਤਲੋਕ ਆਸ਼ਰਮ ਧੂਰੀ ਵਿੱਚ ਪ੍ਰਬੰਧਕ ਸੇਵਾਦਾਰਾਂ ਵੱਲੋਂ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਲਈ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਪੂਰੀ ਯੋਜਨਾਬੰਦੀ ਕੀਤੀ ਗਈ ਹੈ | ਸਮਾਗਮ ਦੀ ਸ਼ੁਰੂਆਤ 1 ਮਈ ਨੂੰ ਸੰਤ ਗਰੀਬ ਦਾਸ ਮਹਾਰਾਜ ਦੀ ਅੰਮਿ੍ਤ ਬਾਣੀ ਦੇ ਪਾਠ ਪ੍ਰਕਾਸ਼ ਨਾਲ ਹੋਵੇਗੀ | 2 ਮਈ ਨੂੰ ਸਮਾਜ ਸੇਵਾ ਦੇ ਤਹਿਤ ਵੱਡੇ ਪੱਧਰ 'ਤੇ ਦਹੇਜ ਰਹਿਤ ਵਿਆਹ ਅਤੇ ਖ਼ੂਨਦਾਨ ਕੈਂਪ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਸਮਾਜ ਨੂੰ ਇੱਕ ਸਕਾਰਾਤਮਿਕ ਸੰਦੇਸ਼ ਦਿੱਤਾ ਜਾਵੇਗਾ | 3 ਮਈ ਨੂੰ ਸੰਤ ਗਰੀਬ ਦਾਸ ਮਹਾਰਾਜ ਦੀ ਅੰਮਿ੍ਤ ਬਾਣੀ ਦੇ ਭੋਗ ਪਾਏ ਜਾਣਗੇ | ਇਸ ਮੌਕੇ 'ਤੇ ਸੰਤ ਰਾਮਪਾਲ ਮਹਾਰਾਜ ਵੱਲੋਂ ਸਤਸੰਗ ਪ੍ਰਵਚਨ ਕਰ ਕੇ ਸੱਚੇ ਅਧਿਆਤਮਿਕ ਗਿਆਨ ਦੀ ਵਰਖਾ ਕੀਤੀ ਜਾਵੇਗੀ, ਜਿਸ ਨਾਲ ਸ਼ਰਧਾਲੂਆਂ ਨੂੰ ਜੀਵਨ ਜਿਊਣ ਦੀ ਸਹੀ ਦਿਸ਼ਾ ਪ੍ਰਾਪਤ ਹੋਵੇਗੀ | ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਰਾਮਪਾਲ ਮਹਾਰਾਜ ਦੇ ਮਾਰਗ ਦਰਸ਼ਨ ਹੇਠ ਚੱਲ ਰਹੀਆਂ ਸਮਾਜ ਸੇਵਾ ਦੀਆਂ ਗਤੀਵਿਧੀਆਂ-ਜਿਵੇਂ ਕਿ ਮੁਫ਼ਤ ਵਿਆਹ, ਨਸ਼ਾ ਮੁਕਤੀ ਅਭਿਆਨ ਅਤੇ ਖ਼ੂਨਦਾਨ ਕੈਂਪ-ਸਮਾਜ ਵਿੱਚ ਵੱਡਾ ਬਦਲਾਅ ਲਿਆ ਰਹੀਆਂ ਹਨ | ਇਹ ਮਹਾਨੁਸ਼ਠਾਨ ਵੀ ਇਨ੍ਹਾਂ ਹੀ ਕਦਰਾਂ ਕੀਮਤਾਂ ਨੂੰ ਅੱਗੇ ਵਧਾਉਣ ਦਾ ਇੱਕ ਮਹੱਤਵਪੂਰਨ ਮੌਕਾ ਸਾਬਤ ਹੋਵੇਗਾ |

ਪਿਛਲੀ ਖ਼ਬਰ ਝੋਨੇ ਦੀ ਬਿਜਾਈ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਪੰਜਾਬ ਨੂੰ 4 ਜ਼ੋਨਾਂ ਵਿੱਚ ਵੰਡਿਆ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।