23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਝੋਨੇ ਦੀ ਬਿਜਾਈ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਪੰਜਾਬ ਨੂੰ 4 ਜ਼ੋਨਾਂ ਵਿੱਚ ਵੰਡਿਆ

ਅਜੀਤ ਡੈਸਕ 01-05-2026
ਸਿੰਚਾਈ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਸੰਗਰੂਰ, 30 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿੱਚ ਝੋਨੇ ਦੀ ਆਗਾਮੀ ਬਿਜਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਿੰਚਾਈ ਪ੍ਰਬੰਧਾਂ ਨੂੰ ਲੈ ਕੇ ਅਹਿਮ ਕਦਮ ਚੁੱਕੇ ਜਾ ਰਹੇ ਹਨ | ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ | ਚੇਅਰਮੈਨ ਜਵੰਧਾ ਨੇ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਕੀਤੀ ਜਾਵੇਗੀ | ਇਸ ਤੋਂ ਇਲਾਵਾ, ਕੱਦੂ ਕਰਕੇ ਕੀਤੀ ਜਾਣ ਵਾਲੀ ਰਵਾਇਤੀ ਬਿਜਾਈ ਦਾ ਕੰਮ 1 ਜੂਨ ਤੋਂ ਸ਼ੁਰੂ ਹੋ ਰਿਹਾ ਹੈ | ਕਿਸਾਨਾਂ ਨੂੰ ਬਿਜਾਈ ਦੌਰਾਨ ਪਾਣੀ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਾ ਆਵੇ, ਇਸ ਲਈ ਮਾਨ ਸਰਕਾਰ ਵੱਲੋਂ ਅਗਾਊਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਅੱਗੇ ਦੱਸਿਆ ਕਿ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਲਿਆਂ ਅਤੇ ਕੱਸੀਆਂ ਦੀ ਸਥਿਤੀ ਦੀ ਜਾਂਚ ਕਰਨ ਲਈ 1 ਮਈ ਤੋਂ ਪਾਣੀ ਛੱਡਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਜਾਂਚ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਿੰਚਾਈ ਪ੍ਰਣਾਲੀ ਪੂਰੀ ਤਰ੍ਹਾਂ ਦਰੁਸਤ ਹੋਵੇ ਤਾਂ ਜੋ ਬਿਜਾਈ ਦੇ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਸਰਕਾਰ ਦੇ ਇਸ ਫ਼ੈਸਲੇ ਨਾਲ ਖੇਤਾਂ ਤੱਕ ਪਾਣੀ ਦੀ ਪਹੁੰਚ ਬਿਹਤਰ ਹੋਵੇਗੀ ਅਤੇ ਬਿਜਾਈ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ |

ਪਿਛਲੀ ਖ਼ਬਰ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਦੀ ਹੌਲੀ ਰਫ਼ਤਾਰ ਕਾਰਨ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ 'ਚ ਕਣਕ ਦੀਆਂ ਬੋਰੀਆਂ ਦੇ ਲੱਗੇ... ਅਗਲੀ ਖ਼ਬਰ ਸਤਲੋਕ ਆਸ਼ਰਮ ਧੂਰੀ 'ਚ ਵਿਸ਼ਵ ਸ਼ਾਂਤੀ ਮਹਾਨੁਸ਼ਠਾਨ ਲਈ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।