23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੰਗਰੂਰ ਬੱਸ ਸਟੈਂਡ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 01-05-2026
ਸ਼ਨਾਖ਼ਤ ਲਈ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਲਾਸ਼
ਸੰਗਰੂਰ, 30 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਦੇ ਬੱਸ ਸਟੈਂਡ ਤੋਂ ਇੱਕ ਨੌਜਵਾਨ ਜਿਸ ਦੀ ਅਜੇ ਪਹਿਚਾਣ ਨਹੀਂ ਹੋ ਸਕੀ ਹੈ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐੱਸ.ਐੱਚ.ਓ. ਸਿਟੀ ਇੰਸਪੈਕਟਰ ਗੁਲਾਬ ਸਿੰਘ ਨੇ ਦੱਸਿਆ ਕਿ ਤੜਕਸਾਰ ਤਕਰੀਬਨ 7 ਕੁ ਵਜੇ ਪੁਲਿਸ ਨੂੰ ਇਤਲਾਹ ਮਿਲੀ ਕਿ ਇੱਕ ਨੌਜਵਾਨ ਜਿਸ ਦੀ ਮੌਤ ਹੋ ਚੁੱਕੀ ਹੈ, ਬੱਸ ਅੱਡੇ ਵਿੱਚ ਸ਼ੱਕੀ ਹਾਲਤ ਅੰਦਰ ਪਿਆ ਹੈ | ਪੁਲਿਸ ਨੇ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਲ਼ੇ ਦੁਆਲੇ ਤੋਂ ਸਬੰਧਿਤ ਬਾਰੇ ਪਤਾ ਕੀਤਾ ਪਰ ਪੁਲਿਸ ਨੂੰ ਉਸ ਵਿਅਕਤੀ ਦੀ ਲਾਸ਼ ਦੀ ਸ਼ਨਾਖ਼ਤ ਨਹੀਂ ਹੋ ਸਕੀ | ਇੰਸਪੈਕਟਰ ਗੁਲਾਬ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਉਮਰ 25 ਕੁ ਸਾਲ ਚੱੈਕਦਾਰ ਗਰੇ ਰੰਗ ਦੀ ਕਮੀਜ਼, ਗਰੇ ਬਲੈਕ ਜੀਨ ਦੀ ਪੈਂਟ, ਚਿੱਟੇ ਬੂਟ-ਜੁਰਾਬਾਂ ਪਾਈ ਹੋਈਆ ਹਨ | ਪੁਲਿਸ ਅਧਿਕਾਰੀ ਅਨੁਸਾਰ ਪਹਿਲੀ ਨਜ਼ਰ ਵਿੱਚ ਮੌਤ ਕੁਦਰਤੀ ਹੋਈ ਨਜ਼ਰ ਆ ਰਹੀ ਹੈ ਉਨ੍ਹਾਂ ਦੱਸਿਆ ਕਿ ਫ਼ਿਲਹਾਲ ਮਿ੍ਤਕ ਸਰੀਰ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਸ਼ਨਾਖ਼ਤ ਕਰਨ ਲਈ ਰੱਖਿਆ ਗਿਆ ਹੈ |

ਪਿਛਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਲਹਿਰਾ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਦੀ ਅਗਵਾਈ ਹੇਠ ਮੂਨਕ ਬਿਜਲੀ ਬੋਰਡ ਦਫ਼ਤਰ ਵਿਖੇ ਰੋ... ਅਗਲੀ ਖ਼ਬਰ ਨਗਰ ਕੌਂਸਲ ਸੰਗਰੂਰ ਦੀ ਹਾਊਸ ਮੀਟਿੰਗ ਦੌਰਾਨ ਹੱਡਾਰੋੜੀ ਲਈ ਸ਼ਹਿਰ ਤੋਂ ਬਾਹਰ ਜਗ੍ਹਾ ਲੈਣ ਦਾ ਮਤਾ ਸਰਬਸੰਮਤੀ ਨਾਲ ਪਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।