ਸੁਨਾਮ ਊਧਮ ਸਿੰਘ ਵਾਲਾ, 30 ਅਪ੍ਰੈਲ (ਧਾਲੀਵਾਲ, ਭੁੱਲਰ, ਸੱਗੂ)-ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖ਼ਿਲਾਫ਼ ਅੱਜ ਸਵੇਰੇ ਦਸ ਵਜੇ ਐੱਸ.ਡੀ.ਐੱਮ. ਦਫ਼ਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਇੰਜੀਨੀਅਰ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਇਲਾਕੇ ਵਿੱਚ ਲਗਾਤਾਰ ਬਿਜਲੀ ਕੱਟਾਂ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਗਰਮੀ ਦੇ ਵਧਦੇ ਤਾਪਮਾਨ ਵਿੱਚ ਜਦੋਂ ਲੋਕ ਆਪਣੇ ਦਿਨ ਭਰ ਦੇ ਕੰਮ ਤੋਂ ਬਾਅਦ ਘਰ ਆ ਕੇ ਆਰਾਮ ਕਰਨਾ ਚਾਹੁੰਦੇ ਹਨ ਤਾਂ ਉਸ ਸਮੇਂ ਵੀ ਬਿਜਲੀ ਗ਼ਾਇਬ ਹੋ ਜਾਂਦੀ ਹੈ | ਰਾਤ ਦੇ ਸਮੇਂ ਅਤੇ ਦਿਨ ਦੇ ਕੰਮਕਾਜ ਦੌਰਾਨ ਵੀ ਬਿਜਲੀ ਕੱਟ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ | ਉਨ੍ਹਾਂ ਅੱਗੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਦਿਨਚਰੀ ਉੱਤੇ ਪੈ ਰਿਹਾ ਹੈ | ਇਸ ਲਈ ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਇਹ ਰੋਸ ਧਰਨਾ ਲਗਾਇਆ ਗਿਆ ਹੈ ਅਤੇ ਪ੍ਰਸ਼ਾਸਨ ਕੋਲੋਂ ਤੁਰੰਤ ਹੱਲ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਰਵਿੰਦਰ ਸਿੰਘ ਚੀਮਾ, ਸਾਬਕਾ ਪ੍ਰਧਾਨ ਆੜ੍ਹਤੀਏ ਐਸੋਸੀਏਸ਼ਨ ਪੰਜਾਬ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੀ ਬਿਜਲੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ | ਧਰਨੇ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਆਗੂਆਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਹਾਜ਼ਰ ਕੇਸਰ ਸਿੰਘ ਢੋਟ, ਰਮਨਦੀਪ ਸਿੰਘ ਰਾਣਾ, ਕਮਲਜੀਤ ਸਿੰਘ ਬਰਾੜ, ਬਲਵਿੰਦਰ ਸਿੰਘ ਅਕਬਰਪੁਰ, ਸਰਕਲ ਪ੍ਰਧਾਨ ਦਰਸ਼ਨ ਸਿੰਘ, ਪਰਮਜੀਤ ਸਿੰਘ ਨਿੱਕਾ, ਕੁਲਦੀਪ ਸਿੰਘ ਰਿਟਾਇਰ, ਪਿ੍ੰਸੀਪਲ ਜਗਮੇਲ ਸਿੰਘ ਛਾਜਲਾ, ਮਨਜੋਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਓ.ਆਈ, ਰਾਜਵਿੰਦਰ ਸਿੰਘ, ਸਤਿਗੁਰੂ ਸਿੰਘ, ਜੁਝਾਰ ਸਿੰਘ ਚੱਠਾ, ਪਿ੍ੰਸੀਪਲ ਕੁਲਦੀਪ ਸਿੰਘ ਸੰਧੂ, ਗੁਰਦੀਪ ਸਿੰਘ ਨੰਬਰਦਾਰ ਟਿੱਬੀ, ਬਲਵੀਰ ਸਿੰਘ, ਇੰਦਰ ਸੁਨਾਮ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ ਯੂਥ ਆਗੂ, ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ, ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁਲਟ, ਨਿਰਵੈਰ ਸਿੰਘ ਚੱਠੇ ਸੇਖਵਾਂ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਹਮੀਰ ਸਿੰਘ, ਸੁਖਦੇਵ ਸਿੰਘ, ਹਰਭਜਨ ਸਿੰਘ ਜਖੇਪਲ, ਸਤਿਨਾਮ ਸਿੰਘ ਸ਼ੇਰੋ, ਅਵਤਾਰ ਸਿੰਘ ਸ਼ੇਰੋ, ਮਨਜੀਤ ਕੌਰ ਸੁਨਾਮ, ਜੀਵਨ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਨਿਰਭੈ ਸਿੰਘ, ਹਾਕਮ ਸਿੰਘ, ਪਰਮਿੰਦਰ ਸਿੰਘ ਨਮੋਲ ਜਸਵੀਰ ਸਿੰਘ ਲੋਹਾ ਖੇੜਾ, ਭੁਪਿੰਦਰ ਸਿੰਘ ਚੱਠਾ ਗੁਰਸੇਵਕ ਸਿੰਘ ਬਿਗੜਵਾਲ, ਹਰਪਾਲ ਸਿੰਘ, ਕੁਲਦੀਪ ਸਿੰਘ ਕਾਲਾ, ਤਰਸੇਮ ਸਿੰਘ, ਵਿਕਰਮ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ ਮਿਸ਼ਰਾ ਸਿੰਘ, ਨਛੱਤਰ ਸਿੰਘ, ਸੁਰਿੰਦਰ ਕੌਰ, ਗੁਰਭੇਜ ਸਿੰਘ ਲਾਡੀ, ਕੁਲਦੀਪ ਸਿੰਘ, ਮਨਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਜਗਦੀਪ ਸਿੰਘ, ਮੇਜਰ ਸਿੰਘ ਨਮੋਲ ਆਦੀ ਅਕਾਲੀ ਆਗੂ ਹਾਜ਼ਰ ਸਨ |