22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਬੋਰਡ ਦੇ ਕੱਟਾਂ ਨੂੰ ਲੈ ਕੇ ਅਕਾਲੀ ਦਲ ਨੇ ਲਗਾਇਆ ਧਰਨਾ <br/>

ਅਜੀਤ ਡੈਸਕ 01-05-2026
ਧੂਰੀ, 30 ਅਪ੍ਰੈਲ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਵੱਲੋਂ ਆਪਣੇ ਸਾਥੀਆਂ ਸਮੇਤ ਬਿਜਲੀ ਬੋਰਡ ਦੇ ਕੱਟਾਂ ਨੂੰ ਲੈ ਕੇ ਬਿਜਲੀ ਬੋਰਡ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਸ੍ਰੀ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਦੀ ਪਾਲਣਾ ਹਿਤ ਇਹ ਧਰਨਾ ਲਗਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਲਕਾ ਹੋਣ ਦੇ ਬਾਵਜੂਦ ਵੀ ਬਿਜਲੀ ਬੋਰਡ ਵੱਲੋਂ ਲੰਬੇ ਲੰਬੇ ਕੱਟ ਲਗਾ ਕੇ ਆਮ ਆਦਮੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦੋਂ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਜਦੋਂ ਆਪਣੀ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਆਰਾਮ ਕਰਨ ਲਈ ਪਹੁੰਚਦਾ ਹੈ ਤਾਂ ਉਸ ਵੇਲੇ ਬੱਤੀ ਗੁੱਲ ਹੁੰਦੀ ਹੈ, ਜਿਸ ਨਾਲ ਉਸ ਨੰੂ ਹੋਰ ਵੀ ਪਰੇਸ਼ਾਨੀ ਹੁੰਦੀ ਹੈ ਅਤੇ ਬੱਚੇ ਗਰਮੀ ਵਿੱਚ ਵਿਲਕਦੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ ਉੱਪਰ ਵੀ ਇਹਨਾਂ ਕੱਟਾਂ ਦੇ ਚੱਲਦਿਆਂ ਮਾੜਾ ਪ੍ਰਭਾਵ ਪੈਂਦਾ ਹੈ ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਬੋਰਡ ਵੱਲੋਂ ਇਹ ਘੱਟ ਇਸੇ ਤਰ੍ਹਾਂ ਲਗਾਏ ਜਾਂਦੇ ਰਹੇ ਤਾਂ ਸ਼੍ਰੋਮਣੀ ਅਕਾਲੀ ਦਲ ਵੱਡੇ ਪੱਧਰ ਤੇ ਸੰਘਰਸ਼ ਵਿੱਢਣ ਤੋਂ ਵੀ ਗੁਰੇਜ਼ ਨਹੀਂ ਕਰੇਗਾ |

ਪਿਛਲੀ ਖ਼ਬਰ ਆਵਾਰਾ ਕੁੱਤੇ ਕਾਰਨ ਹਾਦਸਾਗ੍ਰਸਤ ਸਕੂਟਰੀ ਦੇ ਜ਼ਖਮੀ ਚਾਲਕ ਨੂੰ ਮਿਲਿਆ 2 ਲੱਖ ਰੁਪਏ ਦਾ ਮੁਆਵਜ਼ਾ <br/> ਅਗਲੀ ਖ਼ਬਰ ਭਾਰੀ ਬਿਜਲੀ ਕੱਟਾਂ ਖ਼ਿਲਾਫ਼ ਸੁਨਾਮ 'ਚ ਗੂੰਜਿਆ ਰੋਸ, ਲੋਕਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ-ਵਿਨਰਜੀਤ ਖਡਿਆਲ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।