22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਛਾਹੜ ਪਿੰਡ ਦੀ ਸੱਥ ਵਿੱਚ ਲੋਕਾਂ ਦੇ ਹੋਏ ਰੂਬਰੂ <br/>

ਪਿੰਡ ਦੀ ਸੱਥ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਭਾਰੀ ਗਿਣਤੀ ਵਿੱਚ ਬੈਠੇ ਲੋਕ | <br/> 01-05-2026
ਦਿੜ੍ਹਬਾ ਮੰਡੀ 30 ਅਪ੍ਰੈਲ (ਜਸਵੀਰ ਸਿੰਘ ਔਜਲਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਲੋਕਾਂ ਨਾਲ ਖੁੱਲ੍ਹੀਆਂ ਗੱਲਾਂ ਕੀਤੀਆਂ | ਪਿੰਡ ਦੀ ਇਤਿਹਾਸਕ ਸੱਥ ਵਿੱਚ ਇੱਕੱਠੇ ਹੋਏ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਲੋਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਆਪਣੀ ਆਮ ਫੈਸ਼ਨ ਵਾਂਗੂੰ ਬੇਝਿਜਕ ਤੇ ਖੁੱਲ੍ਹ ਕੇ ਬੋਲਦੇ ਨਜ਼ਰ ਆਏ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਦਾ ਪਾਸ ਹੋਣਾ ਇੱਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ, ''ਇਸ ਕਾਨੂੰਨ ਤਹਿਤ ਬੇਅਦਬੀ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਈ ਗਈ ਹੈ ਜਿਸ ਨਾਲ ਇੱਕ ਸਪੱਸ਼ਟ ਸੰਦੇਸ਼ ਮਿਲਦਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ |'' ਉਨ੍ਹਾਂ ਅੱਗੇ ਕਿਹਾ,' ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾ ਸਿਰਫ਼ ਧਰਮ ਦੇ ਖਿਲਾਫ ਅਪਰਾਧ ਹਨ ਸਗੋਂ ਮਨੁੱਖਤਾ ਖਿਲਾਫ ਵੀ ਅਪਰਾਧ ਹਨ, ਜਿਨ੍ਹਾਂ ਦਾ ਉਦੇਸ਼ ਅਕਸਰ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਹੁੰਦਾ ਹੈ |''ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਹਮੇਸ਼ਾ ਨੇਕੀ ਅਤੇ ਏਕਤਾ ਦੇ ਰਾਹ 'ਤੇ ਚੱਲਣ ਦੀ ਸੇਧ ਦਿੰਦੀਆਂ ਹਨ | ਉਨ੍ਹਾਂ ਕਿਹਾ, ''ਇਸ ਕਾਨੂੰਨ ਦੇ ਲਾਗੂ ਹੋਣ ਨਾਲ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ | ਇਹ ਇੱਕ ਮਜ਼ਬੂਤ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਅਜਿਹੇ ਘਿਨਾਉਣੇ ਕੰਮ ਦੁਬਾਰਾ ਨਾ ਹੋਣ | ਮੁੱਖ ਮੰਤਰੀ ਨੇ ਅਕਾਲੀ ਤੇ ਕਾਂਗਰਸੀ ਲੀਡਰਾਂ ਤੇ ਕਿੱਕਲੀ ਸੁਣਾ ਕੇ ਰਗੜੇ ਲਾਏ ਗਏ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ | ਇਸ ਸਮੇਂ ਡੀਸੀ ਸੰਗਰੂਰ ਰਾਹੁਲ ਚਾਬਾ,ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਤੇ ਏ ਡੀ ਸੀ ਸੁਖਚੈਨ ਸਿੰਘਤੇ ਡੀ ਐੱਸ ਪੀ ਦਿੜ੍ਹਬਾ ਡਾਕਟਰ ਰੁਪਿੰਦਰ ਕੌਰ,ਡੀਐੱਸਪੀ ਕਰਨੈਲ ਸਿੰਘ,ਐੱਸ ਐਚ ਓ ਛਾਜਲੀ ਵਿਨੋਦ ਕੁਮਾਰ,ਚੇਅਰਮੈਨ ਪ੍ਰੀਤਮ ਸਿੰਘ, ਸੀਨੀਅਰ ਆਪ ਆਗੂ ਅਮਰੀਕ ਸਿੰਘ ਛਾਜਲੀ, ਸਰਪੰਚ ਜਸਵੀਰ ਕੌਰ ਅਤੇ ਸਾਬਕਾ ਸਰਪੰਚ ਦਰਬਾਰਾ ਸਿੰਘ ਤੇ ਹੋਰ ਪਾਰਟੀ ਆਗੂ ਅਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨਾਂ ਵਲੋਂ ਐੱਸ.ਬੀ.ਆਈ. ਬੈਂਕ ਅੱਗੇ ਧਰਨਾ, ਅਦਾਇਗੀਆਂ ਵਿਚ ਦੇਰੀ ਕਾਰਨ ਰੋਸ <br/> ਅਗਲੀ ਖ਼ਬਰ ਆਵਾਰਾ ਕੁੱਤੇ ਕਾਰਨ ਹਾਦਸਾਗ੍ਰਸਤ ਸਕੂਟਰੀ ਦੇ ਜ਼ਖਮੀ ਚਾਲਕ ਨੂੰ ਮਿਲਿਆ 2 ਲੱਖ ਰੁਪਏ ਦਾ ਮੁਆਵਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।