22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਵਲੋਂ ਪ੍ਰਧਾਨ ਲਾਂਗੜੀਆਂ ਦਾ ਸਨਮਾਨ <br/>

ਅਜੀਤ ਡੈਸਕ 01-05-2026
ਅਮਰਗੜ੍ਹ, 30 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਦੇ ਅਮਰਗੜ੍ਹ ਹਲਕੇ ਤੋਂ ਸਾਬਕਾ ਬਲਾਕ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਲਾਂਗੜੀਆਂ ਨੂੰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉਪਰੰਤ ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਵੱਲੋਂ ਤੋਲੇਵਾਲ ਦਾਣਾ ਮੰਡੀ 'ਚ ਵਿਸ਼ੇਸ਼ ਸਨਮਾਨਿਤ ਕੀਤਾ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਮਾਗਮ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਦੇ ਪ੍ਰਧਾਨ ਬਲਦੇਵ ਸਿੰਘ ਸੰਘਾ, ਦਰਸ਼ਨ ਸਿੰਘ ਸੋਹੀ, ਗੁਰਜੀਤ ਸਿੰਘ, ਵਰਿੰਦਰ ਸਿੰਘ ਨਾਰੀਕੇ, ਸੁਰਜੀਤ ਸਿੰਘ, ਗਗਨਜੀਤ ਸਿੰਘ, ਸ਼ਿੰਦਰਪਾਲ ਸਿੰਘ ਸਣੇ ਰੂਬਲ ਨਾਰੀਕੇ, ਜ਼ਿਲ੍ਹਾ ਪਰਿਸ਼ਦ ਮੈਂਬਰ ਨਿਰਮਲਜੀਤ ਸਿੰਘ ਢੀਂਡਸਾ, ਪੰਚ ਜਗਤਾਰ ਸਿੰਘ ਅਤੇ ਨੰਬਰਦਾਰ ਨਿਰਭੈ ਸਿੰਘ ਨੇ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਨੇ ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਸਮੇਤ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ, ਸਮਿਤ ਸਿੰਘ ਮਾਨ ਅਤੇ ਡਾ. ਅਮਰ ਸਿੰਘ ਦੇ ਨਿੱਜੀ ਸਕੱਤਰ ਪ੍ਰਭਦੀਪ ਸਿੰਘ ਗਰੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ, ਗਾਗਾ ਦੇ ਦੋ ਵਿਦਿਆਰਥੀਆਂ ਨੇ ਦੇਸ਼ ਪੱਧਰੀ ਪ੍ਰੀਖਿਆ ਵਿੱਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਵਿਚ ਸਾਰੇ ਵਾਰਡਾਂ 'ਤੇ ਉਮੀਦਵਾਰ ਖੜ੍ਹੇ ਕਰੇਗਾ-ਅਰਵਿੰਦ ਖੰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।