22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸਰਕਾਰੀ ਹਾਈ ਸਕੂਲ, ਗਾਗਾ ਦੇ ਦੋ ਵਿਦਿਆਰਥੀਆਂ ਨੇ ਦੇਸ਼ ਪੱਧਰੀ ਪ੍ਰੀਖਿਆ ਵਿੱਚ ਮਾਰੀ ਬਾਜ਼ੀ <br/>

ਮਨਵੀਰ ਕੌਰ ਤੇ ਗੁਰਜੋਤ ਸਿੰਘ ਦੀ ਫਾਈਲ ਤਸਵੀਰ | <br/> 01-05-2026
ਲਹਿਰਾਗਾਗਾ, 30 ਅਪ੍ਰੈਲ (ਅਸ਼ੋਕ ਗਰਗ)-ਪਿੰਡ ਗਾਗਾ ਦੇ ਸਰਕਾਰੀ ਹਾਈ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ-2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾਇਆ ਹੈ | ਮਨਵੀਰ ਕੌਰ ਸਪੁੱਤਰੀ ਜਗਤਾਰ ਸਿੰਘ ਅਤੇ ਗੁਰਜੋਤ ਸਿੰਘ ਸਪੁੱਤਰ ਰਾਮ ਸਿੰਘ ਸ਼ਾਮਲ ਹਨ | ਇਨ੍ਹਾਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਸਦਕਾ ਹੁਣ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ 12,000 ਰੁਪਏ ਸਾਲਾਨਾ ਅਤੇ ਕੁੱਲ 48,000 ਵਜ਼ੀਫ਼ਾ ਮਿਲੇਗਾ | ਇਹ ਵਜ਼ੀਫ਼ਾ ਵਿਦਿਆਰਥੀਆਂ ਨੂੰ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਦਿੱਤਾ ਜਾਵੇਗਾ | ਸਕੂਲ ਮੁਖੀ ਸ਼੍ਰੀ ਸੁਨੀਲ ਕੁਮਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਸਮੂਹ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਗਰਾਮ ਪੰਚਾਇਤ ਪਿੰਡ ਗਾਗਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਹ ਪ੍ਰਾਪਤੀ ਇਲਾਕੇ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ |

ਪਿਛਲੀ ਖ਼ਬਰ ਆਵਾਰਾ ਕੁੱਤੇ ਕਾਰਨ ਹਾਦਸਾਗ੍ਰਸਤ ਸਕੂਟਰੀ ਦੇ ਜ਼ਖਮੀ ਚਾਲਕ ਨੂੰ ਮਿਲਿਆ 2 ਲੱਖ ਰੁਪਏ ਦਾ ਮੁਆਵਜ਼ਾ <br/> ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਵਲੋਂ ਪ੍ਰਧਾਨ ਲਾਂਗੜੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।