22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜ਼ਿਲ੍ਹਾ ਮਲੇਰਕੋਟਲਾ ਦੀਆਂ ਮੰਡੀਆਂ ਅੰਦਰ ਕਰੀਬ 1 ਲੱਖ 95 ਹਜ਼ਾਰ ਮੀਟਿ੍ਕ ਟਨ ਕਣਕ ਦੀ ਖ਼ਰੀਦ ਮੁਕੰਮਲ <br/>

ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 01-05-2026
ਮਲੇਰਕੋਟਲਾ, 30 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਤੇ ਅਦਾਇਗੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ | ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 195636 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਲਗਾਤਾਰ ਕੀਤੀ ਜਾ ਰਹੀ ਹੈ ਤੇ ਹੁਣ ਤੱਕ ਕਰੀਬ 488 ਕਰੋੜ ਰੁਪਏ ਦੀ ਰਕਮ ਸਿੱਧੇ ਤੌਰ 'ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਹੋਰ ਦੱਸਿਆ ਕਿ ਖ਼ਰੀਦ ਕਾਰਜ ਵਿੱਚ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਵੇਅਰ ਹਾਊਸ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ | ਹੁਣ ਤੱਕ ਪਨਗਰੇਨ ਵੱਲੋਂ 109624 ਮੀਟਿ੍ਕ ਟਨ, ਮਾਰਕਫੈੱਡ ਵੱਲੋਂ 16640 ਮੀਟਿ੍ਕ ਟਨ, ਪਨਸਪ ਵੱਲੋਂ 29745 ਮੀਟਿ੍ਕ ਟਨ, ਵੇਅਰ ਹਾਊਸ ਵੱਲੋਂ 39497 ਮੀਟਿ੍ਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 130 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬਧਤਾ, ਸਾਫ਼ ਪੀਣ ਵਾਲਾ ਪਾਣੀ, ਬਿਜਲੀ, ਪਖਾਨੇ ਅਤੇ ਸਫ਼ਾਈ ਸਮੇਤ ਸਾਰੇ ਬੁਨਿਆਦੀ ਪ੍ਰਬੰਧ ਪੂਰੀ ਤਰ੍ਹਾਂ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਹੋਵੇ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ |

ਪਿਛਲੀ ਖ਼ਬਰ ਹੈੱਡ ਗ੍ਰੰਥੀ ਗਿਆਨੀ ਅਜੈਬ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਗੋਲਡੀ ਖੰਗੂੜਾ ਨੂੰ ਸਾਢੇ ਚਾਰ ਸਾਲਾਂ ਬਾਅਦ ਆਈ ਧੂਰੀ ਦੀ ਯਾਦ-ਡਾ. ਅਨਵਰ ਭਸੌੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।