21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂਆਂ ਤੇ ਵਰਕਰਾਂ ਨੇ ਤੋੜਿਆ ਪੁਲਿਸ ਦਾ ਨਾਕਾ <br/>

ਰਣ ਸਿੰਘ ਚੱਠਾ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਏਕਤਾ ਸਿੱਧੂਪੁਰ ਨੂੰ ਗਿ੍ਫ਼ਤਾਰ ਕਰ ਕੇ ਲਿਜਾਂਦੀ ਹੋਈ ਪੁਲਿਸ | ਤਸਵੀਰ: ਰੁਪਿੰਦਰ ਸਿੰਘ ਸੱਗੂ <br/> 01-05-2026
ਸੁਨਾਮ ਊਧਮ ਸਿੰਘ ਵਾਲਾ, 30 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੀਆਂ ਮੰਗਾਂ ਨਾਲ ਸੰਬੰਧਿਤ ਸਵਾਲ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਜਦੋਂ ਸੈਂਕੜੇ ਦੀ ਗਿਣਤੀ 'ਚ ਪਹੁੰਚੇ ਆਗੂ ਤੇ ਵਰਕਰਾਂ ਦਾ ਜਥਾ ਪਿੰਡ ਭਾਈ ਕੀ ਪਿਸ਼ੌਰ ਦੇ ਗੁਰਦੁਆਰਾ ਸਾਹਿਬ ਤੋਂ ਪਿੰਡ ਕੌੌਹਰੀਆਂ ਵਿਖੇ ਹੋ ਰਹੇ ਮੁੱਖ ਮੰਤਰੀ ਦੇ ਪ੍ਰੋਗਰਾਮ ਵੱਲ ਵਧਣ ਲੱਗੇ ਤਾਂ ਰਸਤੇ ਵਿੱਚ ਡੀ ਐਸ ਪੀ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ 'ਚ ਤੈਨਾਤ ਭਾਰੀ ਪੁਲਿਸ ਫੋਰਸ ਵੱਲੋਂ ਨਾਕਾਬੰਦੀ ਕਰ ਕੇ ਰੋਕ ਲਿਆ ਗਿਆ ਤਾਂ ਕਿਸਾਨ ਜੱਦੋ ਜਹਿਦ ਕਰਦੇ ਆਂ ਪੁਲਿਸ ਨਾਕਾ ਤੋੜ ਕੇ ਖੇਤਾਂ ਵਿਚਦੀ ਮੁੱਖ ਮੰਤਰੀ ਦੇ ਪ੍ਰੋਗਰਾਮ ਵੱਲ ਵਧਣ ਲੱਗੇ ਤਾਂ ਪੁਲਿਸ ਨੂੰ ਵੀ ਖੇਤਾਂ ਵਿੱਚ ਕਿਸਾਨਾਂ ਪਿੱਛੇ ਰੇਸ ਲਗਾਉਣੀ ਪਈ ਤੇ ਭਾਰੀ ਮਸ਼ੱਕਤ ਬਾਅਦ ਕਿਸਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਸਮੇਤ ਰਾਮਫਲ ਸਿੰਘ ਜਲੂਰ, ਗੁਰਦੇਵ ਸਿੰਘ ਖਡਿਆਲ, ਗੁਰਮੀਤ ਸਿੰਘ, ਲੀਲਾ ਸਿੰਘ, ਜਗਤਾਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਦੀਪ ਸਿੰਘ ਝਲੂਰ, ਭੋਲਾ ਸਿੰਘ, ਜਗਰਾਜ ਸਿੰਘ, ਦਰਸਨ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਭਗਵੰਤ ਸਿੰਘ, ਦਰਸਨ ਸਿੰਘ, ਨਾਜ਼ਰ ਸਿੰਘ, ਸੁਖਦੇਵ ਸਿੰਘ, ਨਾਹਰ ਸਿੰਘ, ਜਸਵੀਰ ਸਿੰਘ, ਗੁਰਦਾਸ ਸਿੰਘ, ਜਗਜੀਤ ਸਿੰਘ, ਮੱਘਰ ਸਿੰਘ, ਲੀਲਾ ਸਿੰਘ ਆਦਿ ਨੂੰ ਬੱਸਾਂ 'ਚ ਚੜ੍ਹਾ ਕੇ ਕਿਸੇ ਥਾਣੇ ਵਿੱਚ ਲੈ ਗਏ ਤੇ ਸੈਂਕੜੇ ਕਿਸਾਨਾਂ ਨੂੰ ਨਾਕੇ ਵਾਲੀ ਥਾਂ ਤੇ ਹੀ ਡਿਟੇਨ ਕਰ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਬੀ ਕੇ ਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸੱਤਾ ਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ 22 ਫ਼ਸਲਾਂ ਤੇ ਐਮ ਐਸ ਪੀ ਦੇਣ ਤੇ ਉਸ ਸਮੇਂ ਦੀ ਦਿੱਲੀ ਵਿਚਲੀ ਆਪ ਸਰਕਾਰ ਵਾਂਗ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤਹਿਤ ਬਣਦੇ ਭਾਅ ਪੂਰੇ ਕਰਨ ਲਈ ਕਿਸਾਨਾਂ ਨੂੰ ਫ਼ਸਲਾਂ ਤੇ ਬੋਨਸ ਦੇਣ ਸਮੇਤ ਅਨੇਕਾਂ ਵਾਅਦੇ ਕਿਸਾਨਾਂ ਨਾਲ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਨਸ਼ੇ 'ਚ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਬਣੀ ਬੈਠੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਖਨੌਰੀ, ਸ਼ੰਭੂ ਬਾਰਡਰਾਂ ਤੇ ਚਲਦੇ ਮੋਰਚਿਆਂ ਨੂੰ ਖਦੇੜਨ ਲਈ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਲਈ ਬੁਲਾ ਕੇ ਗਿ੍ਫ਼ਤਾਰ ਕਰਦਿਆਂ ਤੇ ਦੋਵੇਂ ਮੋਰਚਿਆਂ ਤੇ ਕਿਸਾਨਾਂ ਤੇ ਅੰਨਾ ਤਸ਼ੱਦਦ ਕਰ ਕੇ ਗਿ੍ਫ਼ਤਾਰ ਕਰ ਕੇ ਤੇ ਮੋਰਚਿਆਂ ਤੇ ਪਿਆ ਹਰ ਤਰ੍ਹਾਂ ਦਾ ਸਮਾਨ ਚੋਰੀ ਕਰ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ | ਇਨਾ ਸਾਰੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਨੂੰ ਸਵਾਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਸਰਕਾਰ ਡੰਡੇ ਦੇ ਜ਼ੋਰ ਤੇ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਦਾ ਹੱਕ ਵੀ ਸਾਥੋਂ ਖੋਹ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਰਾਮਫਲ ਸਿੰਘ ਜਲੂਰ , ਕਰਮਜੀਤ ਸਿੰਘ ਬਾਲਦ ਕਲਾਂ, ਦਰਸ਼ਨ ਸਿੰਘ ਮਹਿਲਾਂ, ਗੁਰਦੀਪ ਸਿੰਘ ਜਲੂਰ, ਕਿ੍ਸ਼ਨ ਸਿੰਘ ਨੰਗਲਾ, ਸੁਖਦੇਵ ਸਿੰਘ ਖੋਖਰ, ਜਗਤਾਰ ਜਲੂਰ, ਬਲਵੀਰ ਰੋੜੇਵਾਲਾ, ਦਲੇਲ ਸਿੰਘ ਚੱਠਾ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਹਰਜਿੰਦਰ ਸਿੰਘ ਮਹਿਲਾ, ਕਾਲਾ ਸਿੰਘ ਜਵੰਧਾਂ, ਭਗਵੰਤ ਸਿੰਘ ਮੈਦੇਵਾਸ, ਕੁਲਦੀਪ ਸਿੰਘ ਬਾਲਦ ਕਲਾਂ, ਅਮਨਦੀਪ ਸਿੰਘ ਸ਼ੇਰੋਂ, ਕਰਨੈਲ ਸਿੰਘ ਚੱਠਾ, ਗੁਰਵਿੰਦਰ ਸਿੰਘ ਛਾਹੜ, ਗੁਰਤੇਜ ਸਿੰਘ ਛਾਹੜ, ਅੰਮਿ੍ਤ ਜਲੂਰ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥਣ ਰਾਜਵੀਰ ਕੌਰ ਨੂੰ ਐੱਨ.ਐੱਮ.ਐੱਮ.ਐੱਸ. ਪ੍ਰੀਖਿਆ ਪਾਸ ਕਰਨ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਗੰਗਾ ਇੰਟਰਨੈਸ਼ਨਲ ਸਕੂਲ ਵਿੱਚ ਐਨ.ਸੀ.ਸੀ. ਦਾਖ਼ਲਾ ਪ੍ਰਕਿਰਿਆ ਹੋਈ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।