21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨੈਤਿਕ ਸਿੱਖਿਆ ਪ੍ਰੀਖਿਆ ਭਲਕੇ <br/>

ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੱਦਾ ਪੱਤਰ ਦਿੰਦੇ ਹੋਏ ਸਟੱਡੀ ਸਰਕਲ ਦੇ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 01-05-2026
ਸੰਗਰੂਰ, 30 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਜ਼ੋਨਲ ਪੱਧਰ ਤੇ ਸਕੂਲ ਵਿਦਿਆਰਥੀਆਂ ਦੇ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ 2 ਮਈ ਨੂੰ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਹੋਵੇਗਾ | ਇਸ ਸਮਾਰੋਹ ਦੇ ਮੁੱਖ ਮਹਿਮਾਨ ਮੈਡਮ ਤਰਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਹੋਣਗੇ | ਜਸਵਿੰਦਰ ਸਿੰਘ ਪਿੰ੍ਰਸ ਮੁਖੀ ਤਾਲਮੇਲ ਕਮੇਟੀ ਅਤੇ ਸੂਬਾ ਸਕੱਤਰ ਵਪਾਰ ਮੰਡਲ ਅਤੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਵਿਸ਼ੇਸ਼ ਮਹਿਮਾਨ ਹੋਣਗੇ | ਸੁਰਿੰਦਰ ਪਾਲ ਸਿੰਘ ਸਿਦਕੀ ਕਨਵੀਨਰ ਸਮਾਰੋਹ, ਅਜਮੇਰ ਸਿੰਘ ਜ਼ੋਨਲ ਸਕੱਤਰ ਅਤੇ ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ, ਗੁਰਮੇਲ ਸਿੰਘ ਵਿੱਤ ਸਕੱਤਰ ਅਤੇ ਅਧਿਆਪਕ ਇੰਚਾਰਜ ਮੈਡਮ ਪਰਮਿੰਦਰ ਕੌਰ ਦੀ ਅਗਵਾਈ ਵਿੱਚ ਇਸ ਸਮਾਰੋਹ ਦੀ ਪ੍ਰਧਾਨਗੀ ਸਕੂਲ ਪਿ੍ੰਸੀਪਲ ਜੋਗਾ ਸਿੰਘ ਤੂਰ ਕਰਨਗੇ | ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਡਾ ਦਰਸ਼ਨ ਸਿੰਘ ਸਲਾਹਕਾਰ ਨੇ ਦੱਸਿਆ ਕਿ ਇਸ ਮੌਕੇ ਤੇ ਭਾਈ ਲਾਲੋ ਜੀ ਅਤੇ ਭਗਤ ਗੁਰੂ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਕਿਰਤ ਸਭਿਆਚਾਰ ਤੇ ਵਿਚਾਰ ਗੋਸ਼ਟੀ ਹੋਵੇਗੀ ਜਿਸ ਵਿੱਚ ਗਿਆਨ ਸਿੰਘ ਭਵਾਨੀਗੜ੍ਹ ਰਿਟਾ. ਬਲਾਕ ਸਿੱਖਿਆ ਅਫ਼ਸਰ, ਡਾ. ਏ.ਐਸ. ਮਾਨ ਪਹਿਲ ਮੰਡੀ ਦੇ ਸੰਸਥਾਪਕ, ਪ੍ਰੋ. ਹਰਵਿੰਦਰ ਕੌਰ ਸਕੱਤਰ ਇਸਤਰੀ ਕੌਂਸਲ ਭਾਗ ਲੈਣਗੇ | ਸਟੱਡੀ ਸਰਕਲ ਵੱਲੋਂ ਇਸ ਮੌਕੇ 'ਤੇ ਮਿਹਨਤਕਸ਼ ਕਿਰਤੀਆਂ ਸੁਰਿੰਦਰ ਸਿੰਘ ਸਕੂਲ ਮਾਲੀ, ਸਿਕੰਦਰ ਸਿੰਘ ਮੋਚੀ, ਜਸਵਿੰਦਰ ਸਿੰਘ ਦਰਜ਼ੀ ਅਤੇ ਬੀਬੀ ਸੰਦੀਪ ਕੌਰ ਦਿਉਲ ਬਾਲੀਆਂ ਦੇ ਨਾਲ ਕਿਰਤੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਕਾਰ ਧਰਮੀ ਤੁੰਗਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਜ਼ੋਨਲ ਸਕੱਤਰ ਨੇ ਦੱਸਿਆ ਕਿ ਇਮਤਿਹਾਨ ਦੇ ਨਤੀਜੇ ਅਨੁਸਾਰ ਸੰਗਰੂਰ ਖੇਤਰ ਦੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ ਅਤੇ ਅਧਿਆਪਕ ਇੰਚਾਰਜਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਭਾਸ਼ਾਵਾਂ ਅਤੇ ਸਾਹਿਤ ਦੀ ਨਿਗਰਾਨੀ ਹੇਠ ਸਕੂਲ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੁਰੂ ਘਰ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਦਲ (ਬਾਦਲ) ਦੇ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।