19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਧੇ ਹੱਦ ਕਰਜ਼ੇ ਲਾਗੂ ਨਾ ਕਰਨਾ ਪੰਜਾਬ ਸਰਕਾਰ ਦੀ ਨੀਅਤ 'ਚ ਖੋਟ -ਭਾਈ ਲÏਾਗੋਵਾਲ

ਅਜੀਤ ਡੈਸਕ 02-05-2026
ਸੰਗਰੂਰ, 1 ਮਈ (ਸੁਖਵਿੰਦਰ ਸਿੰਘ ਫੁੱਲ) - ਕਿਸਾਨਾਂ ਦੀ ਭਲਾਈ ਲਈ ਸਥਾਪਿਤ ਸਹਿਕਾਰੀ ਸਭਾਵਾਂ ਅਤੇ ਸਹਿਕਾਰੀ ਬੈਂਕਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਸਹੀ ਤਰੀਕੇ ਨਾਲ ਨਾ ਹੋਣ ਕਰ ਕੇ ਮੌਸਮ ਵਿੱਚ ਇਹ ਜੰਜਾਲ ਬਣ ਗਈਆਂ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਮੰਤਰੀ ਪੰਜਾਬ ਨੇ ਕੀਤਾ¢ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਬੇਸ਼ੱਕ ਦੇਰ ਨਾਲ ਹੀ ਸਹੀ ਐਮ.ਸੀ.ਐੱਲ. ਭੇਜਿਆ ਗਿਆ ਜਿਸ ਵਿੱਚ ਕਿਸਾਨਾਂ ਦੇ ਖੇਤੀਬਾੜੀ ਹੱਦ ਕਰਜ਼ੇ ਵਿੱਚ ਵਾਧਾ ਕਰਨ ਦਾ ਇੱਕ ਪੱਤਰ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਜਾਰੀ ਕੀਤਾ ਗਿਆ ਪਰੰਤੂ ਉਸ ਤੋਂ ਬਾਅਦ ਵੀ ਵਾਧਾ ਕੀਤਾ ਹੱਦ ਕਰਜ਼ਾ ਕਿਸਾਨਾਂ ਨੂੰ ਨਸੀਬ ਤਾਂ ਕੀ ਹੋਣਾ ਸੀ ਸਗੋਂ ਕਿਸਾਨਾਂ ਵੱਲੋਂ ਭਰੇ ਗਏ ਪੈਸੇ ਵੀ ਵਾਪਸ ਨਹੀਂ ਕੀਤੇ ਜਾ ਰਹੇ ਵਾਪਸੀ ਨ ਹੋਣ ਕਾਰਨ ਬਹੁਤ ਸਾਰੇ ਕਿਸਾਨ ਡਰ ਕਾਰਨ ਸੁਸਾਇਟੀਆਂ ਨਹੀਂ ਭਰ ਰਹੇ ਰਹੇ ਜਿਸ ਨਾਲ ਉਨ੍ਹਾਂ ਦੇ ਡਿਫਾਲਟਰ ਹੋਣ ਦਾ ਖ਼ਤਰਾ ਵੱਖਰਾ ਪੈਂਦਾ ਹੋ ਗਿਆ ਹੈ¢ ਜਿਸ ਨਾਲ ਕਿਸਾਨਾਂ ਵਿੱਚ ਭਾਰੀ ਨਿਰਾਸ਼ਾ ਦਾ ਆਲਮ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਸਹਿਕਾਰੀ ਬੈਂਕ ਅਤੇ ਸਭਾਵਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਜਲਦੀ ਤੋਂ ਜਲਦੀ ਇਹ ਮਸਲਾ ਹੱਲ ਕਰਵਾਉਣ ਜਿਸ ਨਾਲ ਕਿਸਾਨਾਂ ਨੂੰ ਵਧਿਆ ਹੋਇਆ ਹੱਦ ਕਰਜ਼ਾ ਮਿਲ ਸਕੇ¢
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 126 ਲੋੜਵੰਦਾਂ ਨੂੰ ਵਿੱਤੀ ਮਦਦ ਦੇ ਚੈੱਕ ਵੰਡੇ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਖੇ ਵੱਖ-ਵੱਖ ਥਾਈਾ ਮਨਾਇਆ ਮਜ਼ਦੂਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।