11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੋਕਸੋ ਐਕਟ ਅਧੀਨ ਦਰਜ ਮਾਮਲੇ 'ਚੋਂ ਦੋਸ਼ੀ ਬਰੀ

ਅਜੀਤ ਡੈਸਕ 03-05-2026
ਮਲੇਰਕੋਟਲਾ, 2 ਮਈ (ਮੁਹੰਮਦ ਹਨੀਫ਼ ਥਿੰਦ)-ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਮਲੇਰਕੋਟਲਾ ਜਨਾਬ ਅਰੁਣ ਗੁਪਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਵੱਲੋਂ ਕੀਤੀ ਪੈਰਵਾਈ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਇਕ ਵਿਅਕਤੀ ਨੂੰ ਬਹਿਲਾ-ਫੁਸਲਾ ਅਤੇ ਵਿਆਹ ਦਾ ਝਾਂਸਾ ਦੇ ਕੇ ਭਜਾਉਣ, ਜ਼ਬਰ ਜਨਾਹ ਅਤੇ ਪੋਕਸੋ ਐਕਟ ਅਧੀਨ ਦਰਜ ਮਾਮਲੇ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸ਼ਹਿਰੀ-1 ਮਲੇਰਕੋਟਲਾ ਵਿਖੇ 13 ਅਪ੍ਰੈਲ 2024 ਨੂੰ ਦਰਜ ਮਾਮਲੇ ਮੁਤਾਬਕ ਪੀੜਿਤ ਨਾਬਾਲਗ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਨਾਬਾਲਗ ਲੜਕੀ ਨੂੰ ਦੋਸ਼ੀ ਨੇ ਬਹਿਲਾ- ਫੁਸਲਾ ਕੇ, ਵਿਆਹ ਦਾ ਝਾਂਸਾ ਦੇ ਕੇ ਅਤੇ ਉਸ ਦੇ ਨਾਲ ਜ਼ਬਰ ਜਨਾਹ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਸੀ, ਹੁਣ ਅਦਾਲਤ 'ਚ ਸੁਣਵਾਈ ਮੁਕੰਮਲ ਹੋਣ ਉੱਤੇ ਉਸ ਨੰੂ ਬਰੀ ਕਰ ਦਿੱਤਾ ਹੈ |

ਪਿਛਲੀ ਖ਼ਬਰ ਰਸਾਇਣਿਕ ਖਾਦਾਂ ਦੀ ਬੇਲੋੜੀ ਵਰਤੋਂ ਧਰਤੀ ਦੀ ਸਿਹਤ, ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਲਈ ਨੁਕਸਾਨਦਾਇਕ-ਡਾ. ਮਨਦੀਪ ਸਿੰ... ਅਗਲੀ ਖ਼ਬਰ ਭਿ੍ਸ਼ਟਾਚਾਰ ਦੇ ਮਾਮਲੇ ਵਿਚੋਂ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ ਮਿਲੀ ਜ਼ਮਾਨਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।