11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੈਰਾਮਾਊਾਟ ਸਕੂਲ ਚੀਮਾ ਵਿਖੇ ਹੋਣਹਾਰ ਵਿਦਿਆਰਥੀ ਵਿਵੇਕ ਗਰਗ ਸਨਮਾਨਿਤ

ਅਜੀਤ ਡੈਸਕ 03-05-2026
ਚੀਮਾ ਮੰਡੀ, 2 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਮੰਡੀ ਨੇ ਹੋਰਨਾਂ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਖੇਤਰ 'ਚ ਵੀ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ | ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਵਲੋਂ ਬੀਤੇ ਦਿਨੀਂ ਐਲਾਨੇ ਮੈਟਿ੍ਕ ਦੇ ਨਤੀਜੇ 'ਚੋਂ ਸਕੂਲ ਦੇ ਹੋਣਹਾਰ ਵਿਦਿਆਰਥੀ ਵਿਵੇਕ ਗਰਗ ਨੇ 96.80 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਹੋਣਹਾਰ ਵਿਦਿਆਰਥੀ ਵਿਵੇਕ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਤੇਜ਼ ਅਤੇ ਮਿਹਨਤੀ ਵਿਦਿਆਰਥੀ ਰਿਹਾ ਹੈ ਜਿਸ ਨੇ ਆਪਣੀ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਚੀਮਾ ਨੇ ਵਿਵੇਕ ਨੂੰ ਚੰਗੇ ਨਤੀਜੇ ਦੀ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਕਿਹਾ ਕਿ ਵਿਵੇਕ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਹੈ ਅਤੇ ਇਹ ਸਕੂਲ ਵੱਲੋਂ ਦਿੱਤੀ ਜਾਂਦੀ ਮਿਆਰੀ ਸਿੱਖਿਆ ਦਾ ਹੀ ਨਤੀਜਾ ਹੈ | ਵਿਵੇਕ ਦੇ ਪਿਤਾ ਭੂਸ਼ਨ ਕੁਮਾਰ ਅਤੇ ਚਾਚਾ ਸੰਦੀਪ ਕੁਮਾਰ ਗਰਗ ਨੇ ਵਿਵੇਕ ਦੀ ਮਿਹਨਤ ਅਤੇ ਸਕੂਲ ਦੇ ਅਧਿਆਪਕਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਇਹ ਵੀ ਦੱਸਿਆ ਕਿ ਭਾਈ ਜੈਤਾ ਜੀ ਫਾਉਡੇਸ਼ਨ ਚੰਡੀਗੜ੍ਹ ਵਲੋਂ 7 ਹਜ਼ਾਰ ਵਿਦਿਆਰਥੀਆ ਦੀ ਲਈ ਗਈ ਪ੍ਰਵੇਸ਼ ਪ੍ਰੀਖਿਆ ਜਿਸ ਚੋਂ ਕੇਵਲ 70 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਸੀ 'ਚ ਵੀ ਵਿਵੇਕ ਨੇ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਮਹਿੰਗਾਈ ਤੋਂ ਝੰਬੇ ਲੋਕ ਕਾਂਗਰਸ ਦੀ ਸਰਕਾਰ ਅਤੇ ਡਾ. ਮਨਮੋਹਨ ਸਿੰਘ ਨੂੰ ਕਰ ਰਹੇ ਹਨ ਯਾਦ-ਬੀਬੀ ਸੈਣੀ ਅਗਲੀ ਖ਼ਬਰ ਦੀਪਕ ਗਰਗ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।