11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

-ਮਾਮਲਾ ਮੁੱਖ ਮੰਤਰੀ 'ਤੇ ਲੱਗੇ ਸ਼ਰਾਬ ਦੇ ਦੋਸ਼ਾਂ ਦਾ- ਵਿਧਾਨ ਸਭਾ ਦੀ ਮਰਯਾਦਾ 'ਤੇ ਸਵਾਲ ਡਾ. ਅਮਰ ਸਿੰਘ ਨੇ ਮਾਮਲੇ ਦੀ ਜਾਂਚ ਦੀ ਕੀਤੀ ਮੰਗ

ਅਜੀਤ ਡੈਸਕ 03-05-2026
ਅਹਿਮਦਗੜ੍ਹ, 2 ਮਈ (ਸੁਖਜੀਤ ਸਿੰਘ ਖੇੜਾ) - ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਉਨ੍ਹਾਂ ਰਿਪੋਰਟਾਂ 'ਤੇ ਗੰਭੀਰ ਚਿੰਤਾ ਜਤਾਈ ਹੈ ਜਿਨ੍ਹਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 1 ਮਈ ਮਜ਼ਦੂਰ ਦਿਵਸ ਦੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਕਾਰਵਾਈ ਦੌਰਾਨ ਨਸ਼ੇ ਦੀ ਹਾਲਤ ਵਿੱਚ ਸਨ | ਡਾ. ਅਮਰ ਸਿੰਘ ਨੇ ਕਿਹਾ ਕਿ ਜੇ ਇਹ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਜੋ ਵਿਧਾਨ ਸਭਾ ਦੀ ਮਰਯਾਦਾ ਅਤੇ ਲੋਕਤੰਤਰਿਕ ਸੰਸਥਾਵਾਂ ਦੀ ਪਵਿੱਤਰਤਾ 'ਤੇ ਸਵਾਲ ਖੜ੍ਹਾ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਲੋਕਾਂ ਦੀ ਆਵਾਜ਼ ਦਾ ਮੰਦਰ ਹੈ ਅਤੇ ਇੱਥੇ ਇਸ ਤਰ੍ਹਾਂ ਦਾ ਵਿਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਨੇ ਅੱਗੇ ਕਿਹਾ ਕਿ ਮਜ਼ਦੂਰ ਦਿਵਸ ਮਜ਼ਦੂਰ ਵਰਗ ਦੀ ਮਿਹਨਤ ਅਤੇ ਯੋਗਦਾਨ ਨੂੰ ਸਲਾਮ ਕਰਨ ਦਾ ਦਿਨ ਹੁੰਦਾ ਹੈ ਪਰ ਇਸ ਤਰ੍ਹਾਂ ਦੇ ਮਾਮਲੇ ਇਸ ਦਿਨ ਦੀ ਮਹੱਤਤਾ ਨੂੰ ਘਟਾਉਂਦੇ ਹਨ | Tਪੰਜਾਬ ਪਹਿਲਾਂ ਹੀ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਲੋਕ ਜ਼ਿੰਮੇਵਾਰ ਤੇ ਸੰਜੀਦਾ ਲੀਡਰਸ਼ਿਪ ਦੀ ਉਮੀਦ ਕਰਦੇ ਹਨ | ਇਸ ਤਰ੍ਹਾਂ ਦੀਆਂ ਘਟਨਾਵਾਂ ਲੋਕਾਂ ਵਿੱਚ ਗ਼ਲਤ ਸੰਦੇਸ਼ ਪੈਦਾ ਕਰਦੀਆਂ ਹਨ | ਡਾ. ਅਮਰ ਸਿੰਘ ਨੇ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸਚਾਈ ਸਾਹਮਣੇ ਲਿਆਉਣਾ ਬਹੁਤ ਜ਼ਰੂਰੀ ਹੈ ਅਤੇ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਦਾ ਭਰੋਸਾ ਬਣਿਆ ਰਹੇ |
ਪਿਛਲੀ ਖ਼ਬਰ ਕਾਮਰੇਡ ਭਰਪੂਰ ਸਿੰਘ ਸੰਗਤਪੁਰਾ ਦੇ ਵਿਛੋੜੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਫ਼ਸਲੀ ਹੱਦ ਕਰਜ਼ੇ ਪੰਜਾਬ ਸਰਕਾਰ ਵਲੋਂ ਵਧਾਈ ਹੱਦ ਅਨੁਸਾਰ ਕੋਆਪਰੇਟਿਵ ਸੁਸਾਇਟੀਆਂ ਦੇਣ-ਹਰੀਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।