12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਜਪਾ ਧੂਰੀ ਅਤੇ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ ਸਾਰੀਆਂ ਸੀਟਾਂ 'ਤੇ ਲੜੇਗੀ-ਸਰਜੀਵਨ ਜਿੰਦਲ

ਅਜੀਤ ਡੈਸਕ 03-05-2026
ਸੰਗਰੂਰ, 2 ਮਈ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ -1 ਦੇ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਵੱਖ-ਵੱਖ ਮੰਡਲ ਪ੍ਰਧਾਨਾਂ ਅਤੇ ਹੋਰਨਾਂ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ 'ਚ ਆਗਾਮੀ ਨਗਰ ਕੌਂਸਲ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ-1 ਅੰਦਰ ਪੈਂਦੇ ਧੂਰੀ ਅਤੇ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ 'ਚ ਭਾਜਪਾ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਯਕੀਨਨ ਹੀ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਮੰਡਲ ਪ੍ਰਧਾਨਾਂ ਦੀ ਡਿਊਟੀ ਵੀ ਲਗਾਈ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਪੰਜਾਬ ਦੀ 'ਆਪ' ਸਰਕਾਰ ਜਾਣ ਬੁੱਝ ਕੇ ਲਾਗੂ ਨਹੀਂ ਕਰ ਰਹੀ | ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਜਪਾ ਦੇ ਹੱਕ ਵਿੱਚ ਫ਼ਤਵਾ ਦੇਣਾ ਸਮੇਂ ਦੀ ਵੱਡੀ ਲੋੜ ਹੈ | ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਗਰਗ ਧੂਰੀ ਨੇ ਕਿਹਾ ਕਿ ਭਾਜਪਾ ਬੂਥ ਪੱਧਰ ਤੱਕ ਆਪਣੀਆਂ ਕਮੇਟੀਆਂ ਦਾ ਗਠਨ ਕਰ ਚੁੱਕੀ ਹੈ ਅਤੇ ਨਗਰ ਕੌਂਸਲ ਚੋਣਾਂ 'ਚ ਭਾਜਪਾ ਆਪਣੀਆਂ ਪ੍ਰਾਪਤੀਆਂ ਨੂੰ ਜਾਣੂ ਕਰਵਾਉਂਦੀ ਹੋਈ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੜ੍ਹਦਾ ਚੁੱਕੇਗੀ | ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ, ਸੁਰਿੰਦਰ ਸ਼ਰਮਾ, ਮੰਡਲ ਪ੍ਰਧਾਨ ਰੋਮੀ ਗੋਇਲ, ਅਮੀਰ ਸਿੰਘ, ਅਸ਼ੀਸ ਗਰਗ ਧੂਰੀ, ਸੁਖਪਾਲ ਸ਼ਰਮਾ, ਪ੍ਰਸੋਤਮ ਕਾਂਸਲ, ਨਿਰਭੈ ਸਿੰਘ, ਗੁਰਦੀਪ ਸਿੰਘ, ਪਰਮਜੀਤ ਸ਼ਰਮਾ, ਜੋਗੀ ਰਾਮ ਸਾਹਨੀ, ਰਾਜਿੰਦਰ ਸਿੰਘ ਅਤੇ ਜਗਸੀਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਜਾਂਚ-8 ਬੱਸਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਨਰਸਿੰਗ ਪ੍ਰੀਖਿਆ 'ਚ ਹਾਸਿਲ ਕੀਤੇ ਸਰਵੋਤਮ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।