12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ <br/>

ਅਜੀਤ ਡੈਸਕ 03-05-2026
ਸੁਨਾਮ ਊਧਮ ਸਿੰਘ ਵਾਲਾ, 2 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇੰਪਲਾਈਜ਼ ਫੈਡਰੇਸ਼ਨ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਹਰਵਿੰਦਰ ਸਿੰਘ ਚੱਠਾ ਦੀ ਅਗਵਾਈ ਵਿਚ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ 66 ਕੇ ਵੀ ਗਰਿੱਡ ਵਿਖੇ ਝੰਡਾ ਲਹਿਰਾਇਆ ਗਿਆ¢ ਇਸ ਸਮੇਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ¢ਹਰਵਿੰਦਰ ਸਿੰਘ ਚੱਠਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਬਿਜਲੀ ਬੋਰਡ ਦੀਆਂ ਮੈਨੇਜਮੈਂਟ ਦੀ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਧੱਕਾ ਕੀਤਾ ਜਾ ਰਿਹਾ ਕਿਉਂਕਿ ਪੰਜਾਬ ਸਰਕਾਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਦਾ ਬਣਦਾ ਡੀ ਏ 30 ਜੂਨ ਤੱਕ ਦੇਣ ਨੂੰ ਲੈ ਕੇ ਵੀ ਆਨਾਕਾਨੀ ਕੀਤੀ ਜਾ ਰਹੀ ਹੈ¢ਜਿਸ ਦਾ ਖ਼ਮਿਆਜ਼ਾ ਆਪ ਸਰਕਾਰ ਨੂੰ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ¢ਜਿਸ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵਲੋਂ 17 ਅਤੇ 18 ਜੂਨ ਨੂੰ ਦੋ ਦਿਨ ਦੀ ਹੜਤਾਲ ਕੀਤੀ ਜਾਵੇਗੀ¢ ਇਸ ਮÏਕੇ ਡਵੀਜ਼ਨਲ ਪ੍ਰਧਾਨ ਬਲਜੀਤ ਸਿੰਘ, ਗੁਰਬਖਸ਼ੀਸ਼ ਸਿੰਘ ਵਿਰਕ , ਰਣਜੀਤ ਸਿੰਘ ਮੁੱਕੇਬਾਜ ,ਪਰਮਜੀਤ ਸਿੰਘ, ਰਾਜਵੀਰ ਸਿੰਘ, ਧਨਰਾਜ ਸਿੰਘ, ਅਰਸ਼ਦੀਪ ਸਿੰਘ , ਇੰਦਰਜੀਤ ਸਿੰਘ, ਪ੍ਰਦੀਪ ਸਿੰਘ, ਗੁਰਦੀਪ ਸਿੰਘ, ਅਤੇ ਕੁਲਦੀਪ ਸਿੰਘ ਆਦਿ ਮÏਜੂਦ ਸਨ¢

ਪਿਛਲੀ ਖ਼ਬਰ ਸੂਲਰ ਘਰਾਟ ਦੇ ਖ਼ਰੀਦ ਕੇਂਦਰਾਂ ਤੋਂ 3.52 ਲੱਖ ਕੁਇੰਟਲ ਕਣਕ ਦੀ ਖ਼ਰੀਦ, 1.75 ਲੱਖ ਕੁਇੰਟਲ ਲਿਫ਼ਟਿੰਗ ਹੋਈ <br/> ਅਗਲੀ ਖ਼ਬਰ ਪੰਜਾਬ ਲੋਕ ਸੱਭਿਆਚਾਰਕ ਮੰਚ ਵਲੋਂ ਕਾਮਰੇਡ ਰਣਜੀਤ ਲਹਿਰਾ ਦੇ ਪਰਿਵਾਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।