12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੇਵਾ ਮੁਕਤੀ 'ਤੇ ਸਰਬਜੀਤ ਸਿੰਘ ਸਿੱਧੂ ਨੂੰ ਦਿੱਤੀ ਨਿੱਘੀ ਵਿਦਾਇਗੀ

ਅਜੀਤ ਡੈਸਕ 03-05-2026
ਸੁਨਾਮ ਊਧਮ ਸਿੰਘ ਵਾਲਾ, 2 ਮਈ (ਭੁੱਲਰ, ਧਾਲੀਵਾਲ) - ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਜੀ ਆਰ ਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਿੱਧੂ ਨੂੰ ਸੇਵਾ ਮੁਕਤੀ 'ਤੇ ਸਥਾਨਕ ਚੌਂਕੀ ਵਿਖੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਵਿਚ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ,ਵੇਰਕਾ ਮਿਲਕ ਪਲਾਂਟ ਸੰਗਰੂਰ ਅਤੇ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਤੋਂ ਇਲਾਵਾ ਪੁਲਿਸ ਥਾਣਾ ਜੀ ਆਰ ਪੀ ਸੰਗਰੂਰ ਦੇ ਐਸ ਐੱਚ ਓ ਇੰਸਪੈਕਟਰ ਹਰਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਰਾਜਾ ਬੀਰ ਕਲ੍ਹਾਂ ਸਰਬਜੀਤ ਸਿੰਘ ਸਿੱਧੂ ਨਾਲ ਆਪਣੀਆਂ ਬਚਪਨ ਅਤੇ ਸਕੂਲ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਮਿਠਬੋਲੜਾ ਅਤੇ ਮਿਲਣਸਾਰ ਸੁਭਾਅ ਦੀ ਸ਼ਲਾਘਾ ਕੀਤੀ |ਐਸ ਐੱਚ ਓ ਇੰਸਪੈਕਟਰ ਹਰਵਿੰਦਰ ਸਿੰਘ ਸੇਖੋਂ ਨੇ ਸਰਬਜੀਤ ਸਿੰਘ ਸਿੱਧੂ ਵਲੋਂ 36 ਸਾਲ ਇਮਾਨਦਾਰੀ ਨਾਲ ਨਿਭਾਈ ਗਈ ਬੇਦਾਗ਼ ਸੇਵਾ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ | ਇਸ ਸਮੇਂ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਿੱਧੂ ਨੂੰ ਸਾਕ ਸੰਬੰਧੀਆਂ ਅਤੇ ਦੋਸਤਾਂ ਮਿੱਤਰਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਐਕਸੀਅਨ ਲੋੜ ਨਿਰਮਾਣ ਵਿਭਾਗ ਪਟਿਆਲਾ ਪਰਮਜੀਤ ਸਿੰਘ ਮੰਡੇਰ, ਰਿੰਪਲ ਧਾਲੀਵਾਲ, ਅਵਤਾਰ ਸਿੰਘ ਮੋਹਲ, ਬਲਵਿੰਦਰ ਸਿੰਘ ਧਾਲੀਵਾਲ, ਗੁਰਲਾਲ ਸਿੰਘ ਉੱਪਲੀ, ਅਜੇ ਕੁਮਾਰ ਮਿੱਤਲ, ਜਗਵਿੰਦਰ ਸਿੰਘ ਵਿਰਕ, ਰਜਿੰਦਰ ਸਿੰਘ ਸੇਖੋਂ, ਨਰਦੇਵ ਸਿੰਘ ਅਤੇ ਸੁਖਦੇਵ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਅਤੇ ਦਹੇਜ ਰਹਿਤ ਵਿਆਹ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।