01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਲਾਲ ਝੰਡਾ ਭੱਠਾ ਵਰਕਰਜ ਯੂਨੀਅਨ ਨੇ ਉਜਰਤਾਂ ਵਿਚ ਕੀਤੇ ਵਾਧੇ ਉੱਤੇ ਨਾਖੁਸ਼ੀ ਦਾ ਕੀਤਾ ਪ੍ਰਗਟਾਵਾ <br/>

ਅਜੀਤ ਡੈਸਕ 04-05-2026
ਸੰਗਰੂਰ, 3 ਮਈ (ਅਮਨਦੀਪ ਸਿੰਘ ਬਿੱਟਾ) - ਲਾਲ ਝੰਡਾ ਭੱਠਾ ਵਰਕਰਜ਼ ਯੂਨੀਅਨ (ਸੀਟੂ) ਪੰਜਾਬ ਨੇ ਪੰਜਾਬ ਦੀ ਭਗਵੰਤ ਸਰਕਾਰ ਵਲੋਂ ਘੱਟੋ-ਘੱਟ ਉਜ਼ਰਤਾਂ 'ਚ ਕੀਤੇ 15 ਫ਼ੀਸਦੀ ਨਿਗੂਣੇ ਵਾਧੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਲਾਲ ਝੰਡਾ ਭੱਠਾ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕਾਮਰੇਡ ਦੇਵ ਰਾਜ ਵਰਮਾ, ਸਕੱਤਰ ਗੁਰਦਰਸ਼ਨ ਸਿੰਘ ਤੇ ਮੀਤ ਪ੍ਰਧਾਨ ਮੱਖਣ ਜਖੇਪਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਈ ਦਿਵਸ ਉੱਪਰ ਵਿਸ਼ੇਸ਼ ਸਦਨ ਬੁਲਾ ਕੇ ਫੋਕੀ ਵਾਹ ਵਾਹ ਖੱਟਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ 15 ਫ਼ੀਸਦੀ ਵਾਧਾ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਹੈ | ਉਨ੍ਹਾਂ ਦੱਸਿਆ ਕਿ ਇਸ ਨਿਗੂਣੇ ਵਾਧੇ ਵਿਚ ਭੱਠਾ ਮਜ਼ਦੂਰਾਂ ਨੂੰ ਬਾਹਰ ਰੱਖ ਕੇ ਇਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ | ਆਗੂਆਂ ਨੇ ਮੰਗ ਕੀਤੀ ਕਿ ਭੱਠਾ ਵਰਕਰਾਂ ਨੂੰ ਇਸ ਵਾਧੇ ਦਾ ਤੁਰੰਤ ਲਾਭ ਦਿਵਾਇਆ ਜਾਵੇ ਜੇਕਰ ਸਰਕਾਰ ਨੇ ਭੱਠਾ ਮਜ਼ਦੂਰਾਂ ਨੂੰ ਇਸ 'ਚ ਸ਼ਾਮਲ ਨਾ ਕੀਤਾ ਤਾਂ ਇਨ੍ਹਾਂ ਮਜ਼ਦੂਰਾਂ ਦੇ ਕਰੋੜਾਂ ਰੁਪਏ ਭੱਠਾ ਮਾਲਕਾਂ ਵੱਲ ਬਕਾਇਆ ਰਹਿ ਜਾਣਗੇ | ਆਗੂਆਂ ਨੇ ਦੱਸਿਆ ਕਿ ਨਵੇਂ ਨੋਟੀਫ਼ਿਕੇਸ਼ਨ ਵਿਚ ਵਰਕਰਾਂ ਨੂੰ ਮਿਲਣ ਵਾਲੇ ਡੀ.ਏ ਦੀ ਵੀ ਕੋਈ ਸਮਾਂ ਸੀਮਾ ਤੈਅ ਨਹੀਂ , ਇਕ ਤਰਾਂ ਨਾਲ ਇਸ ਨੂੰ ਵੀ ਫਰੀਜ ਕਰ ਦਿੱਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਇਕ ਅਨ-ਸਕਿਲਡ ਵਰਕਰ ਦੀ ਤਨਖ਼ਾਹ ਜੋ ਕਿ ਘੱਟੋ-ਘੱਟ 26 ਹਜਾਰ ਰੁਪਏ ਮਹੀਨਾ ਹੋਣੀ ਚਾਹੀਦੀ ਹੈ, ਪਰ ਭਗਵੰਤ ਸਰਕਾਰ ਦੇ ਇਸ ਮਾਮੂਲੀ ਵਾਧੇ ਨਾਲ ਹੁਣ ਸਿਰਫ 13,486 ਰੁਪਏ ਕੀਤੀ ਗਈ ਹੈ ਜੋ ਕਿ ਬਹੁਤ ਘੱਟ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਦੀ ਉਜਰਤ 'ਚ ਕੀਤੇ ਇਸ ਵਾਧੇ ਨੂੰ ਮੁੜ ਵਿਚਾਰਿਆ ਜਾਵੇ ਤੇ ਹਰ ਵਰਕਰ ਨੂੰ 26 ਹਜਾਰ ਰੁਪਏ ਮਹੀਨਾ ਦੇਣਾ ਯਕੀਨੀ ਬਣਾਇਆ ਜਾਵੇ |

ਪਿਛਲੀ ਖ਼ਬਰ ਖੇਡ ਸਟੇਡੀਅਮ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਮਿਲੇ ਕਾਂਗਰਸੀ ਆਗੂ ਸਨਮੀਕ ਹੈਨਰੀ <... ਅਗਲੀ ਖ਼ਬਰ ਮਲੇਰਕੋਟਲਾ ਵਿਖੇ ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ 'ਆਪ' ਟਰੇਡ ਵਿੰਗ ਵੱਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।