08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਫ਼ਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਵਲੋਂ ਹੜਤਾਲ ਜਾਰੀ <br/>

ਅਜੀਤ ਡੈਸਕ 10-05-2026
ਸੁਨਾਮ ਊਧਮ ਸਿੰਘ ਵਾਲਾ 9 ਮਈ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਅੰਦਰ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਸੁਨਾਮ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਈ | ਇਸ ਮੌਕੇ ਉੱਤੇ ਜਥੇਬੰਦੀ ਦੇ ਆਗੂ ਦੁਲੀਆ ਰਾਮ, ਵਿਜੈ ਸ਼ੰਕਰ ਅਤੇ ਅਮਨ ਸਿਖਾਵਾ, ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ ਅਤੇ ਸਰਕਾਰ ਉਨ੍ਹਾਂ ਨਾਲ ਇੱਕ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਜਿਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਸ ਮੌਕੇ 'ਤੇ ਸੂਰਜ ਕੁਮਾਰ, ਵਿਜੈ ਡੌਲੀ, ਅਜੈ ਕੁਮਾਰ, ਸ਼ਰਧਾ ਰਾਮ, ਸੁਨੀਲ ਕੁਮਾਰ, ਰਮਨ ਕੁਮਾਰ, ਬਲਵਿੰਦਰ ਕੁਮਾਰ, ਅਜੈ ਕੁਮਾਰ, ਗਜਨ ਕੁਮਾਰ, ਅਸੀਸ ਕੁਮਾਰ, ਅਭਿਸ਼ੇਕ ਕੁਮਾਰ, ਸੁਰਿੰਦਰ ਕੁਮਾਰ, ਭੂਰਾ ਰਾਮ, ਸੰਜੀਵ ਕੁਮਾਰ, ਸੇਖਰ ਕੁਮਾਰ ਅਤੇ ਲਵਨ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਵੋਕੇਸ਼ਨਲ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਕੌਮੀ ਲੋਕ ਅਦਾਲਤ ਵਿਚ 18476 ਕੇਸ ਵਿਚਾਰੇ- 17298 ਕੇਸਾਂ ਦਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।