09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਫਲੋਰ ਮਿੱਲ ਮਾਲਕਾਂ ਵਲੋਂ ਕਣਕ ਦੀ ਖ਼ਰੀਦ ਤੋਂ ਮੂੰਹ ਮੋੜਨ ਨਾਲ ਮਾਰਕਿਟ ਕਮੇਟੀ ਸੰਗਰੂਰ ਦੀ ਆਮਦਨ ਵਿੱਚ ਹੋਇਆ ਵਾਧਾ <br/>

ਅਜੀਤ ਡੈਸਕ 10-05-2026
ਸੰਗਰੂਰ, 9 ਮਈ (ਧੀਰਜ ਪਸੋਰੀਆ) - ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਸੰਗਰੂਰ ਦੀਆਂ ਫਲੋਰ ਮਿੱਲਾਂ ਵੱਲੋਂ ਕਣਕ ਦੀ ਖ਼ਰੀਦ ਤੋਂ ਮੂੰਹ ਮੋੜਨ ਦੇ ਚੱਲਦਿਆਂ ਮਾਰਕੀਟ ਕਮੇਟੀ ਸੰਗਰੂਰ ਨੂੰ ਕਣਕ ਦੇ ਸੀਜ਼ਨ ਤੋਂ ਆਉਣ ਵਾਲੀ ਮਾਰਕੀਟ ਫ਼ੀਸ ਵਿੱਚ ਚੋਖਾ ਵਾਧਾ ਹੋਇਆ ਹੈ | ਜ਼ਿਕਰਯੋਗ ਹੈ ਕਿ ਸੰਗਰੂਰ ਦੇ ਖੇਤਰ ਵਿੱਚ ਪੰਜ ਫਲੋਰ ਮਿੱਲਾਂ ਹਨ ਜਿਨ੍ਹਾਂ ਵੱਲੋਂ ਪਿਛਲੇ ਸਾਲ 2025 ਵਿੱਚ ਅਨਾਜ ਮੰਡੀ ਸੰਗਰੂਰ ਅਤੇ ਨਾਲ ਲੱਗਦੇ ਖ਼ਰੀਦ ਕੇਂਦਰਾਂ ਵਿੱਚ ਵਿਕਣ ਲਈ ਆਈ 10,05,226 ਕੁਇੰਟਲ ਕਣਕ ਵਿੱਚੋਂ 7,36,838 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਗਈ ਸੀ | ਜ਼ਿਕਰਯੋਗ ਹੈ ਕਿ ਫਲੋਰ ਮਿੱਲਾਂ ਵਾਲਿਆਂ ਨੂੰ ਕਣਕ ਦੀ ਖ਼ਰੀਦ ਉੱਤੇ ਲੱਗਦੀ 2 ਪ੍ਰਤੀਸ਼ਤ ਮਾਰਕੀਟ ਫ਼ੀਸ ਤੇ 2 ਪ੍ਰਤੀਸ਼ਤ ਆਰ.ਡੀ.ਐਫ. ਤੋਂ ਛੋਟ ਹੈ ਜਿਸ ਕਾਰਨ ਕਣਕ ਦੇ ਪਿਛਲੇ ਸਾਲ ਦੇ ਸੀਜ਼ਨ ਦੌਰਾਨ ਮਾਰਕੀਟ ਕਮੇਟੀ ਦੀ ਫ਼ੀਸ ਵਿੱਚ ਭਾਰੀ ਗਿਰਾਵਟ ਆਈ ਸੀ | ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰ ਪਾਲ, ਸੁਪਰਡੈਂਟ ਗੁਰਜੀਤ ਸਿੰਘ ਲੱਡੀ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ 30 ਅਪ੍ਰੈਲ ਤੱਕ ਫਲੋਰ ਮਿਲ ਵਾਲਿਆਂ ਨੇ ਅਨਾਜ ਮੰਡੀ ਸੰਗਰੂਰ ਅਤੇ ਨਾਲ ਲੱਗਦੇ ਖ਼ਰੀਦ ਕੇਂਦਰਾਂ ਵਿੱਚੋਂ ਸਿਰਫ਼ 85711 ਕੁਇੰਟਲ ਕਣਕ ਦੀ ਖ਼ਰੀਦ ਹੀ ਕੀਤੀ ਹੈ ਜਦੋਂ ਕਿ ਵੱਖ ਵੱਖ ਸਰਕਾਰੀ ਖ਼ਰੀਦ ਏਜੰਸੀਆਂ ਨੇ 851360 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਹੈ ਜਿਸ ਨਾਲ ਮਾਰਕੀਟ ਕਮੇਟੀ ਨੂੰ ਆਉਣ ਵਾਲੀ ਫ਼ੀਸ ਵਿੱਚ ਪਿਛਲੇ ਸਾਲ ਨਾਲੋਂ 220 ਪ੍ਰਤੀਸ਼ਤ ਦੇ ਕਰੀਬ ਦਾ ਵਾਧਾ ਹੋਇਆ ਹੈ |
ਚੇਅਰਮੈਨ ਈਲਵਾਲ ਵੱਲੋਂ ਮਾਰਕੀਟ ਫ਼ੀਸ ਵਿੱਚ ਹੋਏ ਵਾਧੇ 'ਤੇ ਤਸੱਲੀ ਪ੍ਰਗਟ
-ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਣਕ ਦੇ ਸੀਜ਼ਨ ਤੋਂ ਪ੍ਰਾਪਤ ਹੁੰਦੀ ਮਾਰਕੀਟ ਫ਼ੀਸ ਵਿੱਚ ਇਸ ਸਾਲ ਪਿਛਲੇ ਸਾਲ ਨਾਲੋਂ ਹੋਏ ਵਾਧੇ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਸਹੂਲਤਾਂ ਦੇਣ ਲਈ ਮਾਰਕੀਟ ਫ਼ੀਸ ਵਿੱਚ ਵਾਧਾ ਹੋਣਾ ਬਹੁਤ ਜ਼ਰੂਰੀ ਹੈ | ਇੱਕ ਸਵਾਲ ਦੇ ਜਵਾਬ ਵਿੱਚ ਚੇਅਰਮੈਨ ਈਲਵਾਲ ਨੇ ਕਿਹਾ ਕਿ ਜਲਦ ਹੀ ਮਾਰਕੀਟ ਕਮੇਟੀ ਸੰਗਰੂਰ ਦੀਆਂ ਸੜਕਾਂ ਦੀ ਹਾਲਤ ਸੁਧਰ ਜਾਵੇਗੀ ਜਿਸ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ |

ਪਿਛਲੀ ਖ਼ਬਰ ਪ੍ਰਦੀਪ ਸਿੰਘ ਬਦੀਨਪੁਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਬੁਲਾਰਾ ਨਿਯੁਕਤ <br/> ਅਗਲੀ ਖ਼ਬਰ ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿਆਂਗੇ - ਐਸ.ਐਸ.ਪੀ. ਗੁਰਮੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।