10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੈਨਸ਼ਨਰਜ਼ ਵੈਲਫ਼ੇਅਰ ਫੈਡਰੇਸ਼ਨ ਪੰਜਾਬ ਪਾਵਰਕਾਮ ਅਤੇ ਟਰਾਂਸਕੋ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 10-05-2026
ਗੋਨਿਆਨਾ, 9 ਮਈ (ਲਛਮਣ ਦਾਸ ਗਰਗ)-ਪੈਨਸ਼ਨਰਜ਼ ਵੈਲਫ਼ੇਅਰ ਫੈਡਰੇਸ਼ਨ ਪੰਜਾਬ ਪਾਵਰਕੌਮ ਅਤੇ ਟਰਾਂਸਕੋ ਦੀ ਡਵੀਜ਼ਨ ਬਠਿੰਡਾ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਇੰਦਰਸੈਨ ਸ਼ਰਮਾ ਦੀ ਪ੍ਰਧਾਨਗੀ ਹੇਠ ਗੋਨਿਆਣਾ ਮੰਡੀ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਅਹੁੱਦੇਦਾਰਾਂ ਸਮੇਤ ਸੂਬਾ ਸਕੱਤਰ ਜਗਦੇਵ ਸਿੰਘ ਮਾਨ ਸ਼ਾਮਲ ਹੋਏ | ਮੀਟਿੰਗ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਦਾ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤੇ ਦਾ ਬਕਾਇਆ ਪਿਛਲੇ ਲੰਬੇ ਸਮੇਂ ਤੋਂ ਦੱਬੀ ਬੈਠੀ ਹੈ ਜਦੋਂਕਿ ਅਦਾਲਤ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਫ਼ੈਸਲਾ ਦਿੱਤਾ ਹੈ, ਪਰ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਫ਼ਿਰ ਵੀ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਬਾਕੀ ਮੰਗਾਂ 'ਤੇ ਵੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਦਿੱਤੇ ਗਏ ਮੰਗ ਪੱਤਰ ਅਨੁਸਾਰ ਪੈਨਸ਼ਨਰਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਜਥੇਬੰਦੀ ਵਲੋਂ ਭਰਾਤਰੀ ਜਥੇਬੰਦੀਆਂ ਦੇ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਜੁਆਇੰਟ ਸਕੱਤਰ ਇੰਜ ਆਤਮਾ ਸਿੰਘ, ਕੈਸ਼ੀਅਰ ਮੱਖਣ ਸਿੰਘ ਬਰਾੜ, ਪ੍ਰੈਸ ਸਕੱਤਰ ਸੁਖਦੇਵ ਸਿੰਘ, ਪਰਮ ਸਿੰਘ, ਪੂਰਨ ਸਿੰਘ ਸੇਖੋਂ, ਹਰਚਰਨ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰ ਸ਼ਾਮਲ ਸਨ |

ਪਿਛਲੀ ਖ਼ਬਰ ਕੌਮਾਂਤਰੀ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਰਾਮਪੁਰਾ ਪੁਲਿਸ ਦੇ 'ਗੈਰ-ਕਾਨੂੰਨੀ ਹਿਰਾਸਤ' ਮਾਮਲੇ ਵਿਚ ਨਵਾਂ ਮੋੜ-ਹਾਈਕੋਰਟ ਦੇ ਅਸਲੀ ਹੁਕਮਾਂ ਨੇ ਪੁਲਿਸ ਦੇ ਦਾਅਵਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।