10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੌਮਾਂਤਰੀ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 10-05-2026
ਰਾਮਾਂ ਮੰਡੀ, 9 ਮਈ (ਤਰਸੇਮ ਸਿੰਗਲਾ)-ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਪਿੰਡ ਜੱਜਲ ਵਿਖੇ ਅੱਜ ਮਨਾਏ ਗਏ 'ਕੌਮਾਂਤਰੀ ਮਾਂ ਦਿਵਸ' ਦੇ ਸਬੰਧ ਵਿਚ ਸਕੂਲ ਦੇ ਆਡੀਟੋਰੀਅਮ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਸਵਾਗਤੀ ਭਾਸ਼ਣ ਨਾਲ ਕੀਤੀ | ਇਸ ਦੌਰਾਨ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟ ਨੂੰ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਉਪਰੰਤ ਬੱਚਿਆਂ ਨੇ ਮਾਂ ਦੀ ਮਹਾਨਤਾ ਨੂੰ ਸਮਰਪਿਤ ਗੀਤ, ਕਵਿਤਾਵਾਂ, ਡਾਂਸ ਅਤੇ ਭਾਵਪੂਰਨ ਭਾਸ਼ਣ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਮਨਮੋਹਕ ਡਾਂਸ ਨੇ ਸਭ ਦਾ ਦਿਲ ਜਿੱਤ ਲਿਆ | ਵਿਦਿਆਰਥੀਆਂ ਨੇ 'ਮੇਰੀ ਮਾਂ ਮੇਰੀ ਤਾਕਤ', 'ਮਾਂ ਦਾ ਪਿਆਰ' ਅਤੇ 'ਮਾਂ ਦਾ ਤਿਆਗ' ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਂ ਹੀ ਬੱਚੇ ਦੀ ਪਹਿਲੀ ਅਧਿਆਪਕ, ਸੱਚੀ ਦੋਸਤ ਅਤੇ ਜੀਵਨ ਦੀ ਮਾਰਗਦਰਸ਼ਕ ਹੁੰਦੀ ਹੈ | ਇਸ ਦੌਰਾਨ ਕਾਰਡ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਸੁੰਦਰ ਕਾਰਡ ਤਿਆਰ ਕਰਕੇ ਆਪਣੀਆਂ ਮਾਵਾਂ ਨੂੰ ਸਮਰਪਿਤ ਕੀਤੇ | ਇਸ ਦੌਰਾਨ ਕੁਝ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਖਾਸ ਸੰਦੇਸ਼ ਵੀ ਪੜ੍ਹ ਕੇ ਸੁਣਾਏ, ਜਿਨ੍ਹਾਂ ਨੇ ਮੌਜੂਦ ਹਰ ਵਿਅਕਤੀ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸੁਧਾਬਾਨੀ ਚੌਧਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ 'ਮਾਂ' ਦਾ ਸਥਾਨ ਸੰਸਾਰ ਵਿਚ ਸਭ ਤੋਂ ਉੱਚਾ ਹੈ, ਕਿਉਂਕਿ ਮਾਂ ਦੇ ਪਿਆਰ, ਮਮਤਾ ਅਤੇ ਤਿਆਗ ਦਾ ਕੋਈ ਮੁੱਲ ਨਹੀਂ ਲਾਇਆ ਜਾ ਸਕਦਾ | ਇਸ ਲਈ ਸਾਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੇਵਾ ਨੂੰ ਆਪਣਾ ਫਰਜ਼ ਸਮਝਣਾ ਚਾਹੀਦਾ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ, ਰਾਜੂ ਗਰਗ ਅਤੇ ਜੈਪਾਲ ਗਰਗ ਵੱਲੋਂ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ ਗਏ |

ਪਿਛਲੀ ਖ਼ਬਰ ਭੁੱਚੋ ਕਲਾਂ ਕਬੱਡੀ ਟੂਰਨਾਮੈਂਟ 'ਚ ਬੁਰਜ ਹਮੀਰਾ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈਲਫ਼ੇਅਰ ਫੈਡਰੇਸ਼ਨ ਪੰਜਾਬ ਪਾਵਰਕਾਮ ਅਤੇ ਟਰਾਂਸਕੋ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।