10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ

ਅਜੀਤ ਡੈਸਕ 10-05-2026
ਬਰਨਾਲਾ, 9 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਕਰਵਾਏ 19ਵੇਂ ਪੰਜਾਬ ਅਤੇ ਚੰਡੀਗੜ੍ਹ ਯੂਸੀਮਾਸ ਸਟੇਟ ਲੈਵਲ ਅਬੈਕਸ ਮੁਕਾਬਲੇ 2026 ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸਰਬਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਅੱਠਵੀਂ ਕਲਾਸ ਦੇ ਵਿਦਿਆਰਥੀ ਪੁਲਕਸ਼ਿਆ ਅਤੇ ਨਕਸ਼ ਅਤੇ ਨੌਵੀਂ ਦੇ ਵਿਦਿਆਰਥੀ ਲਕਸ਼ਯ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਕਪਿਲ ਮਿੱਤਲ, ਪ੍ਰਧਾਨ ਨਿਸ਼ੀ ਮਿੱਤਲ, ਪਿ੍ੰਸੀਪਲ ਸਰਬਜੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਾਈ.ਐਸ. ਸਕੂਲ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਪੈਨਸ਼ਨਰਾਂ ਦੇ ਡੀ. ਏ. ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।