11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਿੰਡ ਕਰਮਗੜ੍ਹ ਵਿਖੇ ਵਿਸ਼ਾਲ ਲੋਕ ਸੇਵਾ ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ ਐਨਕਾਂ ਵੰਡੀਆਂ <br/>

ਅਜੀਤ ਡੈਸਕ 10-05-2026
ਮਹਿਲ ਕਲਾਂ, 9 ਮਈ (ਅਵਤਾਰ ਸਿੰਘ ਅਣਖੀ)--ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਜ਼ਿਲ੍ਹਾ ਸ਼ਾਖਾ ਵਲੋਂ ਪਿੰਡ ਕਰਮਗੜ੍ਹ 'ਚ ਵਿਸ਼ਾਲ ਲੋਕ ਸੇਵਾ ਕੈਂਪ ਲਗਾਇਆ ਗਿਆ | ਇਹ ਕੈਂਪ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ | ਕੈਂਪ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਦੇ ਬਾਨੀ ਹੈਨਰੀ ਡੁਨੈਂਟ ਅਤੇ ਮਨੁੱਖਤਾ ਦੀ ਸੇਵਾ ਦੇ ਪ੍ਰਤੀਕ ਭਾਈ ਘਨ੍ਹਈਆ ਜੀ ਦੀਆਂ ਤਸਵੀਰਾਂ 'ਤੇ ਫੁੱਲ ਮਾਲਾ ਅਰਪਿਤ ਕਰ ਕੇ ਸੇਵਾ ਭਾਵਨਾ ਨੂੰ ਨਮਨ ਕੀਤਾ ਗਿਆ | ਉਨ੍ਹਾਂ ਕੈਂਪ ਦਾ ਦੌਰਾ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿਚ ਵੱਖ-ਵੱਖ ਪਿੰਡਾਂ 'ਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚ ਸਕਣ | ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਲੋਂ ਅੱਖਾਂ ਦੀ ਜਾਂਚ, ਆਮ ਸਿਹਤ ਜਾਂਚ ਅਤੇ ਹੋਰ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ ਗਈਆਂ | ਇਸ ਦੇ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਕੇ ਮੌਕੇ 'ਤੇ ਅਰਜ਼ੀਆਂ ਵੀ ਭਰਵਾਈਆਂ ਗਈਆਂ | ਕੈਂਪ ਦੌਰਾਨ ਕੁੱਲ 256 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 152 ਅੱਖਾਂ ਦੇ ਮਰੀਜ਼ ਅਤੇ 162 ਆਮ ਬਿਮਾਰੀਆਂ ਵਾਲੇ ਮਰੀਜ਼ ਸਨ | ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ 142 ਲੋੜਵੰਦ ਮਰੀਜ਼ਾਂ ਨੂੰ ਮੌਕੇ 'ਤੇ ਐਨਕਾਂ ਅਤੇ ਅੱਖਾਂ ਦੀਆਂ ਦਵਾਈਆਂ ਵੀ ਵੰਡੀਆਂ ਗਈਆਂ |

ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵਾਈ.ਐਸ. ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।