11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਲੇਰਕੋਟਲਾ ਵਿਖੇ 'ਆਪ' ਵਰਕਰਾਂ ਵੱਲੋਂ ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 11-05-2026
ਮਲੇਰਕੋਟਲਾ, 10 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗਿ੍ਫਤਾਰੀ ਦੇ ਖਿਲਾਫ਼ ਆਮ ਆਦਮੀ ਪਾਰਟੀ ਮਾਲੇਰਕੋਟਲਾ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਮਾਰਚ ਦੌਰਾਨ ਆਪ ਵਰਕਰਾਂ ਨੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਤੇ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਵਲੋਂ 'ਈ.ਡੀ. ਦੀ ਦੁਰਵਰਤੋਂ ਬੰਦ ਕਰੋ' 'ਲੋਕਤੰਤਰ ਦੀ ਆਵਾਜ਼ ਨਹੀਂ ਦਬੇਗੀ' ਤੇ 'ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੋ, ਵਰਗੇ ਨਾਅਰੇ ਲਗਾਏ | ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦਾ ਰਾਜਨੀਤਿਕ ਮਕਸਦਾਂ ਲਈ ਦੁਰਵਰਤੋਂ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਤੰਤਰ ਤੇ ਸੱਚਾਈ ਦੀ ਲੜਾਈ ਲੜਦੀ ਰਹੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾ ਕੇ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ | 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਮੂੰਹ ਤੋੜ ਜਵਾਬ ਦੇਣਗੇ | ਇਸ ਮੌਕੇ ਪੀ.ਏ. ਗੁਰਮੁੱਖ ਸਿੰਘ ਸਰਪੰਚ ਪਿੰਡ ਖਾਨਪੁਰ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਸੀਨੀਅਰ 'ਆਪ: ਆਗੂ ਸਾਜਨ ਅਨਸਾਰੀ, ਯਾਸੀਨ ਨੇਸਤੀ ਕਿਲਾ, ਅਬਦੁਲ ਸਕੂਰ ਕਿਲਾ, ਬਲਾਕ ਪ੍ਰਧਾਨ ਅਸਲਮ ਭੱਟੀ ਤੇ ਮੁਹੰਮਦ ਨਦੀਮ, ਚੇਅਰਮੈਨ ਹੱਜ ਕਮੇਟੀ ਮੁਹੰਮਦ ਹਾਸਿਮ ਸੂਫੀ, ਕਿਸਾਨ ਆਗੂ ਸੁੱਖਾ ਗਿੱਲ ਮਿੱਠੇਵਾਲ, ਟਰੱਕ ਯੂਨੀਅਨ ਪ੍ਰਧਾਨ ਨਰਿੰਦਰ ਸਿੰਘ ਸੋਹੀ, ਐਮ.ਸੀ. ਇੱਕਬਾਲ ਫੌਜੀ, ਚੌਧਰੀ ਬਸ਼ੀਰ, ਅਸਲਮ ਕਾਲਾ, ਗੁਰਬਖਸ਼ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਹਿਮਦਗੜ੍ਹ ਸਿਵਲ ਹਸਪਤਾਲ ਅਪਗ੍ਰੇਡ ਕਰਨ ਲਈ 7.87 ਕਰੋੜ ਦੀ ਪਹਿਲੀ ਕਿਸ਼ਤ ਜਾਰੀ <br/> ਅਗਲੀ ਖ਼ਬਰ ਦਰਿਆਈ ਪਾਣੀਆਂ ਦੀ ਵੰਡ ਦੇ ਭਖਵੇਂ ਮੁੱਦੇ ਨੰੂ ਲੈ ਕੇ ਕਿਸਾਨ ਯੂਨੀਅਨ ਨੇ ਕੀਤੀ ਕਨਵੈੱਨਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।