08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਵੀ ਆਨਾਕਾਨੀ ਕਰ ਰਿਹਾ ਵਿਭਾਗ-ਗੰਢੂਆਂ <br/>

ਅਜੀਤ ਡੈਸਕ 11-05-2026
ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਸੁਖਜਿੰਦਰ ਸਿੰਘ ਫਾਜਲਿਕਾ, ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਗੰਢੂਆਂ ਨੇ ਜਥੇਬੰਦੀ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆ ਮੰਗਾਂ ਦੇ ਹੱਲ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਸਮਾਂਬੱਧ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਸੀ ਪਰ ਹੁਣ ਤੱਕ ਮੰਨੀਆ ਮੰਗਾਂ ਤਹਿਤ ਨਵੀਆਂ ਸੀਨੀਅਰਤਾ ਸੂਚੀਆਂ ਜਾਰੀ ਨਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਪਦ ਉੱਨਤੀਆਂ ਅਤੇ ਹੋਰ ਵਿਭਾਗੀ ਲਾਭ ਲੈਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਗੂਆਂ ਨੇ ਕਿਹਾ ਕਿ ਨਾਂ ਹੀ ਚੁਣੇ ਗਏ ਸਿਲੈਕਟਡ ਐਮ ਪੀ ਡਬਲਯੂ ਮੇਲ ਫੀਮੇਲ ਉਮੀਦਵਾਰਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਪੂਰੀ ਨਹੀ ਹੋ ਰਹੀ | ਜਿਸ ਕਾਰਨ ਸਿਹਤ ਸੰਸਥਾਵਾਂ ਵਿਚ ਅਮਲੇ ਦੀ ਘਾਟ ਰੜਕ ਰਹੀ ਹੈ | ਉਨ੍ਹਾਂ ਕਿਹਾ ਕਿ ਕੇਡਰ ਦਾ ਨਾਂਅ ਬਦਲਣ, ਕੱਟੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਬਹਾਲ ਕਰਨ, ਟਰੇਨਿੰਗ ਸੈਂਟਰ ਚਾਲੂ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਵੀ ਸਿਰਫ਼ ਤੇ ਸਿਰਫ਼ ਲਾਰੇ ਲਾਕੇ ਡੰਗ ਟਪਾਇਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਮੰਗ ਕੀਤੀ | ਇਸ ਮੌਕੇ ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ ਪੰਧੇਰ, ਬਲਜਿੰਦਰ ਸਿੰਘ ਬਰਨਾਲਾ, ਨਿਗਾਹੀ ਰਾਮ ਕੁਠਾਲਾ, ਦਲਜੀਤ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਗੁੱਜਰਾਂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮੀਟਿੰਗ ਦੌਰਾਨ ਪੈਨਸ਼ਨਰ ਐਸੋਸੀਏਸ਼ਨ ਨੇ ਮਨਾਏ ਪੈਨਸ਼ਨਰਾਂ ਦੇ ਜਨਮ ਦਿਨ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।