ਚੀਮਾ ਮੰਡੀ, 10 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ 'ਮਾਂ ਦਿਵਸ' ਮੌਕੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ Tਮਾਵਾਂ ਠੰਡੀਆਂ ਛਾਵਾਂ, ਛਾਵਾਂ ਕੌਣ ਕਰੇUਵਰਗੇ ਭਾਵਪੂਰਣ ਸ਼ਬਦਾਂ ਰਾਹੀਂ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ | ਬੱਚਿਆਂ ਵੱਲੋਂ ਮਾਵਾਂ ਦੇ ਸਨਮਾਨ ਵਿੱਚ ਸਲੋਗਨ, ਕਵਿਤਾਵਾਂ ਅਤੇ ਭਾਵਨਾਤਮਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਬੱਚਿਆਂ ਨੇ ਆਪਣੀਆਂ ਮਾਵਾਂ ਦੀ ਤਸਵੀਰ ਪੇਂਟ ਕਰ ਕੇ ਅਤੇ ਆਪਣੇ ਵਿਚਾਰ ਸਾਂਝੇ ਕਰ ਕੇ ਮਾਂ ਪ੍ਰਤੀ ਸਤਿਕਾਰ ਜਤਾਇਆ | ਸਮਾਗਮ ਦੌਰਾਨ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਰੰਗ ਪ੍ਰਤੀਯੋਗਤਾ, ਚਾਰਟ ਮੇਕਿੰਗ, ਫਰੇਮ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਆਦਿ ਸ਼ਾਮਲ ਸਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦੀ ਥਾਂ ਕੋਈ ਨਹੀਂ ਲੈ ਸਕਦਾ ਅਤੇ ਮਾਂ ਨਾਲੋਂ ਵੱਡਾ ਫਰਿਸ਼ਤਾ ਕੋਈ ਨਹੀਂ ਹੁੰਦਾ | ਉਨ੍ਹਾਂ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਪਿ੍ੰਸੀਪਲ ਸੋਨੀ ਕੁਮਾਰ ਅਤੇ ਸਕੂਲ ਸਟਾਫ਼ ਮੌਜੂਦ ਸੀ |