08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਬਘੇਲ ਸਿੰਘ ਉੱਭੀ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ <br/>

ਅਜੀਤ ਡੈਸਕ 11-05-2026
ਅਹਿਮਦਗੜ੍ਹ, 10 ਮਈ (ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਸਰਦਾਰ ਬਘੇਲ ਸਿੰਘ ਉੱਭੀ ਨੇ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦਾ ਕਾਰਜ ਭਾਰ ਸੰਭਾਲਿਆ | ਇਸ ਮੌਕੇ ਪ੍ਰਧਾਨ ਬਘੇਲ ਸਿੰਘ ਉੱਭੀ ਤੇ ਸਲਾਹਕਾਰ ਚੁਣੇ ਕੁਲਵੰਤ ਸਿੰਘ ਸੋਹਲ ਦਾ ਅੱਜ ਵੱਖ ਵੱਖ ਸੰਸਥਾਵਾਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ | ਕਾਰਜਭਾਰ ਸੰਭਾਲਣ ਉਪਰੰਤ ਸਰਦਾਰ ਬਘੇਲ ਸਿੰਘ ਉੱਭੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਮਰਤਾ ਨਾਲ ਨਿਭਾਉਣਗੇ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਉਹ ਸਮੁੱਚੀ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਨਿਰੰਤਰ ਕਾਰਜਸ਼ੀਲ ਰਹਿਣਗੇ | ਇਸ ਮੌਕੇ ਕਮੇਟੀ ਦੇ ਹੋਰਨਾਂ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੇ ਸਰਦਾਰ ਬਘੇਲ ਸਿੰਘ ਉੱਭੀ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਿਚ ਹੋਰ ਵਾਧਾ ਹੋਵੇਗਾ | ਇਸ ਮੌਕੇ ਸਨਮਾਨ ਕਰਨ ਸਮੇਂ ਬਾਬਾ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ, ਸ੍ਰੀ ਕਲਗ਼ੀਧਰ ਫੈਡਰੇਸ਼ਨ ਰਜਿ:, ਮੀਰੀ ਪੀਰੀ ਵੈਲਫੇਅਰ ਸੁਸਾਇਟੀ, ਸੈਣ ਸਮਾਜ ਪੰਜਾਬ, ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੁਸਾਇਟੀ, ਭਾਈ ਘਨੱਈਆ ਜੀ ਸੇਵਾ ਸੁਸਾਇਟੀ, ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਭਵਨ ਕਮੇਟੀ, ਗੁੱਡ ਮੋਰਨਿੰਗ ਕਲੱਬ, ਅਹਿਮਦਗੜ੍ਹ, ਅਹਿਮਦਗੜ੍ਹ ਵੈਲਫੇਅਰ ਐਸੋਸੀਏਸ਼ਨ, ਅਹਿਮਦਗੜ੍ਹ ਸਪੋਰਟਸ ਕਲੱਬ, ਗੁਰੂ ਨਾਨਕ ਕੰਨਿਆ ਮਹਾਂ ਵਿਦਿਆਲਿਆ, ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਕਾਰਪੇਂਟਰ ਐਸੋਸੀਏਸ਼ਨ, ਸਿਟੀ ਪ੍ਰੈਸ ਕਲੱਬ ਅਹਿਮਦਗੜ੍ਹ ਆਦਿ ਸੰਸਥਾਵਾਂ ਤੋਂ ਇਲਾਵਾ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਰਵਿੰਦਰ ਸਿੰਘ, ਕਿ੍ਸ਼ਨ ਸਿੰਘ ਰਾਜੜ੍ਹ, ਭਜਨ ਸਿੰਘ ਬਰਾੜ, ਤਰਲੋਚਨ ਸਿੰਘ ਚਾਪੜਾ, ਕਮਲਜੀਤ ਸਿੰਘ ਉੱਭੀ, ਸਾਬਕਾ ਪ੍ਰਧਾਨ ਗੁਲਾਬ ਸਿੰਘ, ਜੱਥੇਦਾਰ ਅਵਤਾਰ ਸਿੰਘ ਜੱਸਲ, ਹਰਵਿੰਦਰ ਸਿੰਘ ਖਾਲਸਾ, ਹਰਦੀਪ ਸਿੰਘ ਦੀਪ, ਗੁਰਮੁਖ ਸਿੰਘ ਬਿਰਦੀ, ਹਰਦੀਪ ਸਿੰਘ ਬਿੱਟੂ, ਸ਼ਿੰਦਰਪਾਲ ਸਿੰਘ ਪੰਧੇਰ, ਮਾਸਟਰ ਅਮਰੀਕ ਸਿੰਘ, ਮਨਿੰਦਰਪਾਲ ਸਿੰਘ, ਹਰਨੇਕ ਸਿੰਘ ਖਾਲਸਾ, ਨਿਰਮਲ ਸਿੰਘ ਪੰਧੇਰ, ਹਰਦੀਪ ਸਿੰਘ ਹੁੰਝਣ, ਕੀਰਤਨ ਸਿੰਘ ਚੋਮੋਂ, ਬਲਜੀਤ ਸਿੰਘ ਬਾਲੀ, ਅਜੀਤ ਸਿੰਘ ਰਾਜੜ੍ਹ, ਡਾ ਕੁਲਦੀਪ ਸਿੰਘ ਭੁੱਲਰ, ਕੁਲਦੀਪ ਸਿੰਘ ਗਰਚਾ, ਜਗਦੀਪ ਸਿੰਘ, ਦਲਜੀਤ ਸਿੰਘ ਸੌਂਦ, ਪ੍ਰਭਜੋਤ ਸਿੰਘ, ਵਰਿੰਦਰ ਸਿੰਘ, ਦਵਿੰਦਰ ਸਿੰਘ ਕਾਕਾ, ਬਲਵੀਰ ਸਿੰਘ, ਨਿਰਭਿੰਦਰ ਸਿੰਘ ਭਿੰਦਾ, ਪ੍ਰਭਜੋਤ ਸਿੰਘ, ਸੁਖਜਿੰਦਰ ਸਿੰਘ ਰਾਜੜ੍ਹ, ਡਾ ਰੁਪਿੰਦਰ ਸਿੰਘ ਬ੍ਰਹਮਪੁਰੀ, ਅਵਤਾਰ ਸਿੰਘ ਬਿਰਦੀ, ਅਮਰਜੀਤ ਸਿੰਘ ਉੱਭੀ, ਡਾ ਜੋਰਾ ਸਿੰਘ, ਮਾਸਟਰ ਕੁਲਦੀਪ ਸਿੰਘ, ਸਾਹਿਬ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੰਥਕ ਸੇਵਾਵਾਂ ਬਦਲੇ ਉੱਘੇ ਕੌਮੀ ਢਾਡੀ ਬਲਿਹਾਰ ਸਿੰਘ ਢੀਂਡਸਾ ਸਨਮਾਨਿਤ <br/> ਅਗਲੀ ਖ਼ਬਰ ਸ਼ੋ੍ਰ.ਅ.ਦ ਦੀ 15 ਮਈ ਦੀ ਸੰਗਰੂਰ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰੇਗੀ- ਰਾਮਪੁਰਾ, ਭਸੌੜ, ਕਾਲਾਬੂਲਾ, ਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।