ਮਾਲੇਰਕੋਟਲਾ, 10 ਮਈ (ਮਨਜਿੰਦਰ ਸਿੰਘ ਸਰੌਦ) - ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਮੰਨਵੀਂ ਦਾ ਉਨ੍ਹਾਂ ਦੀਆਂ ਪੰਥ ਪ੍ਰਤੀ ਸੇਵਾਵਾਂ ਬਦਲੇ ਮਲੇਰਕੋਟਲਾ ਵਿਖੇ ਸ਼ਾਨਦਾਰ ਸਨਮਾਨ ਕੀਤਾ ਗਿਆ | ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਮਲੇਰਕੋਟਲਾ ਪਹੁੰਚਣ 'ਤੇ ਗੁਰਦੁਆਰਾ ਸਿੰਘ ਸਭਾ ਵਿਖੇ ਪੰਥਕ ਇਕੱਠ ਮੌਕੇ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੇ ਨਾਲ ਜਥੇਦਾਰ ਗੁਰਜੀਵਨ ਸਿੰਘ ਸਰੌਦ, ਗਿਆਨੀ ਅਮਰ ਸਿੰਘ ਤੋਂ ਇਲਾਵਾ ਪੰਥਕ ਅਕਾਲੀ ਲਹਿਰ ਦੀ ਸੀਨੀਅਰ ਲੀਡਰਸ਼ਿਪ ਵਲੋਂ ਢਾਡੀ ਬਲਿਹਾਰ ਸਿੰਘ ਢੀਂਡਸਾ ਤੇ ਭਾਈ ਅਵਤਾਰ ਸਿੰਘ ਵਧੇਸਾ ਦਾ ਵਿਸ਼ੇਸ਼ ਸਨਮਾਨ ਕੀਤਾ | ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਨੇ ਸਿੰਘ ਸਾਹਿਬ ਦਾ ਧੰਨਵਾਦ ਕਰਦਿਆਂ ਆਖਿਆ ਉਨ੍ਹਾਂ ਨੂੰ ਇਹ ਮਾਣ ਮਿਲਣਾ ਬਹੁਤ ਹੀ ਸੁਭਾਗੀ ਗੱਲ ਹੈ | ਢਾਡੀ ਬਲਿਹਾਰ ਸਿੰਘ ਢੀਂਡਸਾ ਦਾ ਜੀਵਨ ਸਫ਼ਰ ਬਹੁਤ ਹੀ ਸੰਘਰਸ਼ ਭਰਿਆ ਹੈ | ਉਨ੍ਹਾਂ ਨੇ ਸਿੱਖ ਸੰਘਰਸ਼ ਦੇ ਸਮੇਂ ਦੌਰਾਨ ਵੀ ਪੰਥ ਪ੍ਰੰਪਰਾਵਾਂ ਰਾਹੀਂ ਕੌਮ ਦੀ ਸੇਵਾ ਕੀਤੀ ਹੈ | ਇਸ ਮੌਕੇ ਗ੍ਰੰਥੀ ਭਾਈ ਅਵਤਾਰ ਸਿੰਘ ਵਧੇਸਾ, ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਪਿ੍ੰਸੀਪਲ ਬਲਜੀਤ ਸਿੰਘ ਟਿਵਾਣਾ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਪ੍ਰਧਾਨ ਦਲਵਾਰਾਂ ਸਿੰਘ ਚਹਿਲ, ਚੇਅਰਮੈਨ ਪ੍ਰਦੱਮਨ ਸਿੰਘ ਦਲੇਲਗੜ੍ਹ, ਸਰਪੰਚ ਸਤਿੰਦਰ ਸਿੰਘ ਸੇਹਕੇ, ਸਰਪੰਚ ਚਮਕੌਰ ਸਿੰਘ ਭੈਣੀ ਖੁਰਦ ਆਦਿ ਆਗੂ ਹਾਜ਼ਰ ਸਨ |