ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 'ਮਾਂ ਦਿਵਸ' ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਮਾਂ ਦੀ ਮਮਤਾ ਅਤੇ ਉਸ ਦੇ ਨਿਰਸਵਾਰਥ ਪਿਆਰ ਨੂੰ ਸਲਾਮ ਕੀਤਾ | ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਮਾਂ ਦੀ ਮਹਾਨਤਾ ਨੂੰ ਦਰਸਾਉਂਦੇ ਹੋਏ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ | ਫਲਾਵਰ ਮੇਕਿੰਗ, ਪਰੋਮਿਸ ਨੋਟ, ਲੈਟਰ ਰਾਈਟਿੰਗ ਫਾਰ ਮਦਰਜ਼, ਫ਼ੋਟੋ ਪ੍ਰੀਟਿੰਗ ਗਤੀਵਿਧੀਆਂ ਕਰਵਾਈਆਂ ਅਤੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਸੁੰਦਰ ਕਾਰਡ ਬਣਾ ਕੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ | ਸਕੂਲ ਦੇ ਚੇਅਰਮੈਨ ਸ. ਅਜੀਤਇੰਦਰ ਸਿੰਘ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ ਅਤੇ ਪਿ੍ੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦੁਨੀਆਂ ਦਾ ਸਭ ਤੋਂ ਪਵਿੱਤਰ ਰਿਸ਼ਤਾ ਹੈ | ਮਾਂ ਰੱਬ ਦਾ ਦੂਜਾ ਰੂਪ ਹੈ | ਇੱਕ ਬੱਚੇ ਦੇ ਜੀਵਨ ਨੂੰ ਘੜਨ ਵਿਚ ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ |