07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਾਅਦੇ ਪੂਰੇ ਕਰਨ ਵਿਚ ਸੂਬਾ ਸਰਕਾਰ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ-ਪ੍ਰੋ. ਧਨੋਆ <br/>

ਅਜੀਤ ਡੈਸਕ 11-05-2026
ਸ਼ੇਰਪੁਰ, 10 ਮਈ (ਮੇਘ ਰਾਜ ਜੋਸ਼ੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਨ੍ਹਗੜ੍ਹ ਦੇ ਸੱਦੇ 'ਤੇ ਪਿੰਡ ਕਾਤਰੋਂ ਦੀ ਦਾਣਾ ਮੰਡੀ ਵਿਖੇ ਪੰਥਕ ਇਕੱਤਰਤਾ ਕਰਵਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸੋਚ ਵਾਲੇ ਲੋਕਾਂ ਨੇ ਸ਼ਮੂਲੀਅਤ ਕੀਤੀ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਰਦਾਰ ਮਨਦੀਪ ਸਿੰਘ ਸਿੱਧੂ, ਭਰਾਤਾ ਦੀਪ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਜਿਹੜੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ, ਉਨ੍ਹਾਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਰੀਬ ਪੰਜ ਲੱਖ ਕਰੋੜ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਦਿੱਤਾ ਹੈ | ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਨ੍ਹਗੜ੍ਹ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਧੂਰੀ ਹਲਕੇ ਦੀ ਪੰਥਕ ਧਰਤੀ ਕਾਤਰੋਂ ਤੋਂ ਅੱਜ ਮੀਟਿੰਗਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਧੂਰੀ ਹਲਕੇ ਦੇ ਲੋਕਾਂ ਦਾ ਅਸ਼ੀਰਵਾਦ ਲੈ ਕੇ ਪੰਜਾਬ ਦੇ ਮੁੱਦਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਜਾਣਗੇ ਅਤੇ ਪੰਥਕ ਪਾਰਟੀ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕਰਨਗੇ | ਜਥੇਬੰਦੀ ਦੇ ਮੁੱਖ ਬੁਲਾਰੇ ਅਤੇ ਮੀਡੀਆ ਸਲਾਹਕਾਰ ਪ੍ਰੋਫੈਸਰ ਰਣਜੀਤ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਵਿਚ ਅਜਿਹੀਆਂ ਫ਼ੈਕਟਰੀਆਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਦੇਸ਼ ਦੇ 20 ਤੋਂ ਵੱਧ ਸੂਬਿਆਂ ਵਿਚ ਲਗਾਉਣ ਦੀ ਆਗਿਆ ਨਹੀਂ ਹੈ | ਉਨ੍ਹਾਂ ਕਿਹਾ ਕਿ ਰੈੱਡ ਕੈਟਾਗਰੀ ਦੀਆਂ ਫ਼ੈਕਟਰੀਆਂ ਦੇ 20 ਕਿੱਲੋਮੀਟਰ ਦੇ ਘੇਰੇ ਵਿਚ ਰਹਿਣਾ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ, ਪਰ ਪੰਜਾਬ ਵਿਚ ਅਜਿਹੀਆਂ ਫ਼ੈਕਟਰੀਆਂ ਦੀ ਭਰਮਾਰ ਹੈ | ਉਨ੍ਹਾਂ ਲੋਕਾਂ ਨੂੰ ਆਪਣੇ ਹੱਕਾਂ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸਟੇਜ ਦਾ ਸੰਚਾਲਨ ਗੁਰਸੇਵ ਸਿੰਘ ਸੇਬੀ ਕਾਂਝਲਾ ਨੇ ਕੀਤਾ | ਇਕੱਤਰਤਾ ਦੌਰਾਨ ਨੀਲੀਆਂ-ਪੀਲੀਆਂ ਦਸਤਾਰਾਂ ਅਤੇ 'ਬੋਲੇ ਸੋ ਨਿਹਾਲ' ਦੇ ਜੈਕਾਰੇ ਮਾਹੌਲ ਵਿਚ ਵਿਸ਼ੇਸ਼ ਜੋਸ਼ ਪੈਦਾ ਕਰ ਰਹੇ ਸਨ | ਇਸ ਮੌਕੇ ਜਥੇਦਾਰ ਜਗਰੂਪ ਸਿੰਘ, ਜੁਗਰਾਜ ਸਿੰਘ ਕਾਤਰੋਂ, ਜਥੇਦਾਰ ਬੀਰ ਸਿੰਘ ਬੁੱਢਾ ਦਲ, ਸੂਬੇਦਾਰ ਮਨੀ ਸਿੰਘ, ਗੁਰਮੀਤ ਸਿੰਘ ਬਮਾਲ, ਮਾਸਟਰ ਗੁਰਦੇਵ ਸਿੰਘ ਕਾਤਰੋਂ, ਕੁਲਵਿੰਦਰ ਸਿੰਘ ਖਾਲਸਾ ਕਾਂਝਲਾ, ਚਰਨਪ੍ਰੀਤ ਸਿੰਘ ਰਾਜੋਮਾਜਰਾ ਅਤੇ ਸਰਬਜੀਤ ਸਿੰਘ ਅਲਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਆਗੂ ਅਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸ਼ਹੀਦ ਦੇਸ਼ ਤੇ ਕੌਮ ਲਈ ਸ਼ਹਾਦਤ ਦੇ ਕੇ ਸੁਨਹਿਰੀ ਇਤਿਹਾਸ ਸਿਰਜਦੇ ਹਨ-ਸ਼ੇਰਪੁਰ <br/> ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਚ ਮਨਾਇਆ 'ਮਾਂ ਦਿਵਸ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।