11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਚੋਣ ਸੁਨਾਮ ਵਿਚ ਵਿਰੋਧੀ ਸਿਆਸੀ ਪਾਰਟੀਆਂ 'ਆਪ' ਨੂੰ 'ਧੋਬੀ ਪਟਕਾ' ਦੇਣ ਦੇ ਰੌਂਅ 'ਚ <br/>

ਅਜੀਤ ਡੈਸਕ 12-05-2026
ਸੁਨਾਮ ਊਧਮ ਸਿੰਘ ਵਾਲਾ, 11 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਪ੍ਰਮੁੱਖ ਸਿਆਸੀ ਪਾਰਟੀਆਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜੋੜ-ਤੋੜ ਲਈ ਸਿਆਸੀ ਮੰਥਨ ਕਰਨ ਵਿਚ ਰੁਚੀਆਂ ਹੋਈਆਂ ਹਨ | ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਸੁਨਾਮ ਦੇ ਕੁਲ 23 ਵਾਰਡਾਂ ਲਈ ਆਪਣੇ ਉਮੀਦਵਾਰ ਲਗਭਗ ਫਾਈਨਲ ਕਰ ਲਏ ਗਏ ਹਨ ਅਤੇ ਕੁੱਝ ਉਮੀਦਵਾਰਾਂ ਵੱਲੋਂ ਟਿਕਟ ਨਾਂ ਮਿਲਣ ਦੇ ਰੋਸ ਵਜੋਂ ਬਾਗ਼ੀ ਸੁਰਾਂ ਵੀ ਅਲਾਹੁਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸੇ ਦੌਰਾਨ ਸ਼ਹਿਰ ਵਿਚ ਇਹ ਚਰਚਾ ਜ਼ੋਰਾਂ 'ਤੇ ਚੱਲ ਰਹੀ ਹੈ ਕਿ ਮੁੱਖ ਸਿਆਸੀ ਵਿਰੋਧੀ ਪਾਰਟੀ ਅਕਾਲੀ ਦਲ, ਅਕਾਲੀ ਦਲ ਪੁਨਰ ਸੁਰਜੀਤ, ਕਾਂਗਰਸ ਅਤੇ ਭਾਜਪਾ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸਾਂਝੇ ਉਮੀਦਵਾਰ ਖੜ੍ਹੇ ਕਰਕੇ ਆਮ ਆਦਮੀ ਪਾਰਟੀ ਨੂੰ ਉਸ ਦੀ ਰਾਜਧਾਨੀ ਵਿਚ ਹਰਾਉਣ ਲਈ ਵਿਉਂਤਬੰਦੀ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਕੁੱਝ ਇੱਕ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਮਿਲ ਕੇ ਆਪ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਤਜਰਬਾ ਸਫਲ ਸਿੱਧ ਹੋ ਗਿਆ ਤਾਂ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਤਾਨਾਸ਼ਾਹ ਸਰਕਾਰ ਨੂੰ ਸਬਕ ਸਿਖਾਉਣ ਦਾ ਇੱਕ ਚੰਗਾ ਸੰਦੇਸ਼ ਜਾਵੇਗਾ | ਵਿਰੋਧੀ ਆਗੂਆਂ ਨੇ ਕਿਹਾ ਕਿ ਸੁਨਾਮ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇੱਥੋਂ ਦੀਆਂ ਨਗਰ ਕੌਂਸਲ ਚੋਣਾ ਸਤਾਧਿਰ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ | ਵਿਰੋਧੀਆਂ ਵੱਲੋਂ ਇਨ੍ਹਾਂ ਚੋਣਾਂ ਵਿਚ ਧੱਕਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਚਰਚਾ ਹੈ ਕਿ ਇਹ ਮੁਹਾਜ਼ ਅੱਜ-ਕੱਲ੍ਹ ਵਿਚ ਸਿਰੇ ਚੜ੍ਹ ਸਕਦਾ ਹੈ | ਉਕਤ ਸਾਂਝੇ ਮੁਹਾਜ਼ ਦੀਆਂ ਚਰਚਾਵਾਂ ਨੂੰ ਲੈ ਕੇ ਜਦੋਂ ਕੈਬਨਿਟ ਮੰਤਰੀ ਅਰੋੜਾ ਨਾਲ ਪੱਤਰਕਾਰਾਂ ਵੱਲੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਸਮੱਸਿਆ ਇਹ ਹੈ ਕਿ ਵਿਰੋਧੀਆਂ ਨੂੰ ਵਾਰਡਾਂ ਵਿਚ ਚੋਣ ਲੜਾਉਣ ਲਈ ਉਮੀਦਵਾਰ ਹੀ ਨਹੀ ਲੱਭ ਰਹੇ ਜਦੋਂ ਕਿ ਸਾਡੀ ਪਾਰਟੀ ਦੀ ਸਮੱਸਿਆ ਇਹ ਹੈ ਕਿ ਸਾਨੂੰ ਹਰ ਇੱਕ ਵਾਰਡ 'ਚੋਂ ਚਾਰ ਚਾਰ ਉਮੀਦਵਾਰਾਂ 'ਚੋਂ ਇੱਕ ਇੱਕ ਉਮੀਦਵਾਰ ਛਾਂਟਣਾ ਪੈ ਰਿਹਾ ਹੈ | ਸਿਆਸੀ ਵਿਰੋਧੀ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕਰ ਰਹੀ ਹੈ - ਰਾਜ ਕੁਮਾਰ ਅਰੋੜਾ ਅਗਲੀ ਖ਼ਬਰ ਮਾਂ ਦਿਵਸ ਮੌਕੇ ਕੌਂਸਲਰ ਰਿਤੂ ਕੰਡਾ ਨੇ ਲਗਾਇਆ ਅੱਖਾਂ ਦਾ ਮੁਫ਼ਤ ਚੈੱਕ ਅੱਪ ਕੈਂਪ, ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।