ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਪ੍ਰਧਾਨ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ, ਨੇ ਅੱਜ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਸੰਗਰੂਰ ਵਿਖੇ ਪੈਨਸ਼ਨਰ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮੁਲਜਮਾਂ ਅਤੇ ਪੈਨਸ਼ਨਰਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕਰ ਰਹੀ ਹੈ ਅਤੇ ਬਜੁਰਗ ਪੈਨਸ਼ਨਰਾਂ ਨੂੰ ਸੜਕਾਂ ਅਤੇ ਬੈਂਕਾਂ ਵਿੱਚ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਈ ਪੈਨਸ਼ਨਰਾਂ ਨੂੰ ਪੈਨਸ਼ਨ ਅਤੇ ਫੈਮਿਲੀ ਪੈਨਸ਼ਨਾਂ ਜਾਰੀ ਨਹੀ ਕੀਤੀ ਗਈ | ਜਿਸ ਕਾਰਨ ਬਜ਼ੁਰਗ ਪੈਨਸ਼ਨਰਾਂ ਦੇ ਹਾਲਾਤ ਬੜੇ ਨਾਜ਼ੁਕ ਬਣੇ ਹੋਏ ਹਨ ਅਤੇ ਉਹ ਬੈਂਕਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ | ਸ੍ਰੀ ਅਰੋੜਾ ਨੇ ਮੰਗ ਕੀਤੀ ਕਿ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਰਹਿੰਦੀਆਂ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 18 ਫ਼ੀਸਦੀ ਡੀਏ ਦੇਣ ਦੇ ਫ਼ੈਸਲੇ ਨੂੰ ਵੀ ਇਹ ਸਰਕਾਰ ਟਿੱਚ ਸਮਝ ਰਹੀ ਹੈ | ਸੂਬਾ ਕਮੇਟੀ ਵੱਲੋਂ ਜੋ ਸੰਘਰਸ਼, ਧਰਨਿਆਂ ਮੁਜ਼ਾਹਰਿਆਂ ਲਈ ਕੋਟਾ ਨਿਸ਼ਚਤ ਕੀਤਾ ਜਾਂਦਾ ਹੈ, ਉਸ ਤੋ ਵਧ ਜ਼ਿਲ੍ਹਾ ਸੰਗਰੂਰ ਦੇ ਪੈਨਸ਼ਨਰ ਹਨ, ਜਿਨ੍ਹਾਂ ਵਿੱਚ ਸੰਗਰੂਰ ਯੂਨਿਟ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਧੂਰੀ ਦੇ ਪ੍ਰਧਾਨ ਸੁਖਦੇਵ ਸ਼ਰਮਾ, ਕਾਰਜਕਾਰੀ ਪ੍ਰਧਾਨ ਜਸਦੇਵ ਸ਼ਰਮਾ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਸੁਨਾਮ ਦੇ ਪ੍ਰਧਾਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸੁਰਿੰਦਰ ਸਿੰਘ ਚੱਠਾ, ਸਕੱਤਰ ਚੇਤ ਰਾਮ ਢਿੱਲੋਂ, ਜ਼ਿਲ੍ਹਾ ਮੀਡੀਆ ਸਲਾਹਕਾਰ ਸਵਿੰਦਰ ਸਿੰਘ ਸਿੱਧੂ, ਲਹਿਰਾਗਾਗਾ ਦੇ ਪ੍ਰਧਾਨ ਜਰਨੈਲ ਸਿੰਘ., ਜਨਰਲ ਸਕੱਤਰ ਮਦਨ ਲਾਲ ਗਰਗ, ਭਵਾਨੀਗੜ੍ਹ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ੍ਹ, ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕਿ੍ਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੋਵਾਲ, ਅਮਰਗੜ੍ਹ ਦੇ ਪ੍ਰਧਾਨ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੋਰਾ, ਸ਼ੇਰਪੁਰ ਦੇ ਪ੍ਰਧਾਨ ਵੈਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿੰਘ ਮਾਹਮਦਪੁਰ, ਮੂਨਕ ਦੇ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਅਤੇ ਹੋਰਨਾਂ ਦੀ ਅਗਵਾਈ ਹੇਠ ਸ਼ਮੂਲੀਅਤ ਹੁੰਦੀ ਹੈ | ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਜਥੇਬੰਦਕ ਸਕੱਤਰ ਕੰਵਲਜੀਤ ਸਿੰਘ, ਜ਼ਿਲ੍ਹਾ ਦਫ਼ਤਰੀ ਇੰਚਾਰਜ ਸੁਰਿੰਦਰ ਸਿੰਘ ਸੋਢੀ, ਸਹਾਇਕ ਵਿੱਤ ਸਕੱਤਰ ਰਜਿੰਦਰ ਸਿੰਘ ਚੰਗਾਲ, ਪ੍ਰਬੰਧਕੀ ਸਕੱਤਰ ਰਾਜ ਕੁਮਾਰ ਬਾਂਸਲ, ਪੈੱ੍ਰਸ ਸਕੱਤਰ ਲਾਲ ਚੰਦ ਸੈਣੀ, ਅਡੀਟਰ ਓਮ ਪ੍ਰਕਾਸ਼ ਖਿੱਪਲ, ਮਹੇਸ਼ ਜੌਹਰ, ਕਿਸ਼ੌਰੀ ਲਾਲ, ਸੁਰਿੰਦਰ ਪਾਲ ਗਰਗ, ਨੈਸ਼ਨਲ ਐਵਾਰਡੀ ਸੱਤਦਵੇ ਸ਼ਰਮਾ ਆਦਿ ਵੀ ਮੌਜੂਦ ਸਨ ਅਤੇ ਹੋਰ ਆਗੂਆ ਦੀ ਅਗਵਾਈ ਵਿੱਚ ਵੱਧ ਤੋ ਵੱਧ ਸਰਗਰਮ ਹੋ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ | ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪੈਨਸ਼ਨਰ ਪੂਰੀ ਏਕਤਾ ਨਾਲ ਸੰਘਰਸ਼ਾਂ ਵਿਚ ਲੱਗੇ ਹੋਏ ਹਨ |