10ਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ
ਹੋਣਹਾਰ ਵਿਦਿਆਰਥਣ ਯੀਕਾਂਸ਼ੀ ਵਰਮਾ ਦੀ ਤਸਵੀਰ |
<br/>
ਸਕੂਲ ਆਫ਼ ਐਮੀਨੈਂਸ ਸੰਦੌੜ ਦੀ ਵਿਦਿਆਰਥਣ ਮਨਜੋਤ ਕੌਰ |
<br/>
12-05-2026
ਸੰਦੌੜ, (ਜਸਵੀਰ ਸਿੰਘ ਜੱਸੀ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪਿੰਡ ਸੰਦੌੜ ਦੇ ਸਕੂਲ ਆਫ਼ ਐਮੀਨੈਂਸ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 650 ਵਿੱਚੋਂ 624 ਅੰਕ ਪ੍ਰਾਪਤ ਕਰਕੇ 96 ਫ਼ੀਸਦੀ ਨੰਬਰ ਹਾਸਲ ਕੀਤੇ ਹਨ | ਇਸ ਉਪਲਬਧੀ ਨਾਲ ਉਸ ਨੇ ਪੰਜਾਬ ਮੈਰਿਟ ਲਿਸਟ ਵਿੱਚ 237ਵਾਂ ਸਥਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਦਲਬੀਰ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਨਜੋਤ ਕੌਰ ਦੀ ਇਹ ਕਾਮਯਾਬੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਲਗਾਤਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ | ਇਸ ਦੌਰਾਨ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਵੀ ਮਨਜੋਤ ਕੌਰ ਨੂੰ ਮੁਬਾਰਕਬਾਦ ਦਿੱਤੀ ਗਈ | ਪ੍ਰੋਫੈਸਰ ਅਮਨਦੀਪ ਸਿੰਘ ਕਲਾਸ ਇੰਚਾਰਜ ਮੁਹੰਮਦ ਬਿਲਾਲ ਨੇ ਕਿਹਾ ਕਿ ਮਨਜੋਤ ਕੌਰ ਸ਼ੁਰੂ ਤੋਂ ਹੀ ਹੋਣਹਾਰ ਅਤੇ ਅਨੁਸ਼ਾਸਿਤ ਵਿਦਿਆਰਥਣ ਰਹੀ ਹੈ, ਜਿਸ ਨੇ ਨਿਰੰਤਰ ਮਿਹਨਤ ਕਰਕੇ ਇਹ ਮਕਾਮ ਹਾਸਲ ਕੀਤਾ ਹੈ | ਮਨਜੋਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਸਕੂਲ ਦੇ ਸਹਿਯੋਗ ਨੂੰ ਦਿੱਤਾ | ਉਸ ਨੇ ਕਿਹਾ ਕਿ ਉਸ ਦਾ ਮਨੋਰਥ ਭਵਿੱਖ ਵਿੱਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨਾ ਹੈ |
ਸੁਨਾਮ ਊਧਮ ਸਿੰਘ ਵਾਲਾ, (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਨਾਮ ਊਧਮ ਸਿੰਘ ਵਾਲਾ ਦੀ ਵਿਦਿਆਰਥਣ ਯੀਕਾਂਸ਼ੀ ਵਰਮਾ ਪੁੱਤਰੀ ਲਖਵਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 650 'ਚੋਂ 626 ਅੰਕ ਲੈ ਕੇ 96.31% ਅੰਕਾਂ ਨਾਲ ਪੰਜਾਬ ਭਰ 'ਚੋਂ 19ਵਾਂ ਰੈਂਕ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਸੁਨਾਮ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਦਿੰਦਿਆਂ ਵਿਦਿਆਰਥਣ ਯੀਕਾਂਸ਼ੀ ਵਰਮਾ ਨੇ ਕਿਹਾ ਕਿ ਇਸ ਸਫਲਤਾ ਦਾ ਨਤੀਜਾ ਉਸ ਦੀ ਅਣਥੱਕ ਮਿਹਨਤ ਹੈ | ਯੀਕਾਂਸ਼ੀ ਵਰਮਾ ਦੇ ਘਰ ਉਸ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ |