ਸੁਨਾਮ ਊਧਮ ਸਿੰਘ ਵਾਲਾ, 11 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵੱਲੋਂ ਇੱਕ ਕਾਰ ਸਵਾਰ ਨੂੰ ਚੰਡੀਗੜ੍ਹ ਦੀ ਦੇਸੀ ਸ਼ਰਾਬ ਦੀਆਂ 180 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ |ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਹੌਲਦਾਰ ਰਾਜਦੀਪ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਵੰਧਾ ਸੜਕ ਤੇ ਸੂਏ ਦੇ ਪੁਲ 'ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਖਡਿਆਲ ਪੁਲ ਵੱਲੋਂ ਸੂਏ ਦੀ ਪਟੜੀ ਆਉਂਦੀ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਚੋਂ ਚੰਡੀਗੜ੍ਹ ਦੀ ਦੇਸੀ ਸ਼ਰਾਬ ਦੀਆਂ 180 ਬੋਤਲਾਂ ਬਰਾਮਦ ਕੀਤੀਆਂ | ਕਾਬੂ ਕੀਤੇ ਗਏ ਕਾਰ ਚਾਲਕ ਦੀ ਪਛਾਣ ਬੱਬੂ ਸਿੰਘ ਪਿੰਡ ਰਾਮਗੜ੍ਹ ਜਵੰਧਾ ਵਜੋਂ ਹੋਈ, ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |