ਧੂਰੀ, 11 ਮਈ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਬੀਤੇ ਦਿਨੀਂ ਭਵਾਨੀਗੜ੍ਹ ਵਿਖੇ ਜ਼ਿਲ੍ਹਾ ਸੰਗਰੂਰ ਚੈੱਸ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਰਿਧਮ ਗੁਪਤਾ ਨੇ ਅੰਡਰ-11 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸ੍ਰੀ ਸਤਿਬੀਰ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ 'ਤੇ ਰਿਧਮ ਗੁਪਤਾ ਦੀ ਚੋਣ ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ਲਈ ਵੀ ਹੋਈ ਹੈ | ਸਕੂਲ ਦੇ ਚੇਅਰਮੈਨ ਸ ਪਰਮਜੀਤ ਸਿੰਘ ਗਿੱਲ ਨੇ ਵੀ ਰਿਧਮ ਗੁਪਤਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਵਿਦਿਆਰਥੀ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਦੀ ਕਾਮਨਾ ਕੀਤੀ | ਸਕੂਲ ਦੇ ਪਿ੍ੰਸੀਪਲ ਸ. ਸਤਿਬੀਰ ਸਿੰਘ ਨੇ ਬੱਚੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰ ਬੱਚਿਆਂ ਲਈ ਪੇ੍ਰਰਨਾ ਸਰੋਤ ਬਣਦੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਰਹੇਗਾ | ਇਸ ਮੌਕੇ ਤੇ ਕੋਆਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ ਓਠੀ ਵੀ ਹਾਜ਼ਰ ਸਨ |