11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਪੰਚਾਇਤ ਚੀਮਾ ਦੇ ਕਰਮਚਾਰੀਆਂ ਦਾ ਧਰਨਾ ਲਗਾਤਾਰ ਜਾਰੀ <br/>

ਅਜੀਤ ਡੈਸਕ 12-05-2026
ਚੀਮਾ ਮੰਡੀ, 11 ਮਈ (ਮਾਨ , ਚਹਿਲ) - ਪੰਜਾਬ ਵਿੱਚ ਵੱਖ-ਵੱਖ ਯੂਨੀਅਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਰੋਸ ਮੁਜ਼ਾਰੇ ਅਤੇ ਧਰਨੇ ਲਗਾਏ ਜਾ ਰਹੇ ਹਨ | ਇਸੇ ਤਰ੍ਹਾਂ ਹੀ ਚੀਮਾ ਮੰਡੀ ਵਿਖੇ ਨਗਰ ਪੰਚਾਇਤ ਕਰਮਚਾਰੀਆਂ ਨੇ ਵੀ ਆਪਣੀਆਂ ਹੱਕੀ ਮੰਗਾਂ ਲਈ ਧਰਨਾ ਲਗਾ ਕੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸਰਕਾਰ ਅੱਗੇ ਮੰਗ ਰੱਖੀ ਹੈ | ਇਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ , ਪੱਕੇ ਮੁਲਾਜ਼ਮਾਂ ਦੀ ਪੈਨਸ਼ਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ, ਮੁਲਾਜ਼ਮਾਂ ਦਾ ਬਕਾਇਆ ਡੀ.ਏ. ਅਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨਰ ਅਤੇ ਹੋਰ ਮੰਗਾਂ ਸ਼ਾਮਿਲ ਹਨ | ਧਰਨੇ ਤੇ ਬੈਠੇ ਕਰਮਚਾਰੀਆਂ ਦੇ ਹੱਕ ਵਿੱਚ ਲਗਾਤਾਰ ਰਾਜਨੀਤਿਕ ਆਗੂਆਂ ਵੱਲੋਂ ਹਮਦਰਦੀ ਅਤੇ ਉਨ੍ਹਾਂ ਦੀ ਮਦਦ ਲਈ ਉਨ੍ਹਾਂ ਦੇ ਹੱਕ ਵਿੱਚ ਹਾਂ ਨਾਅਰਾ ਮਾਰਿਆ ਜਾ ਰਿਹਾ ਹੈ | ਨਗਰ ਪੰਚਾਇਤ ਚੀਮਾ ਦੇ ਕਰਮਚਾਰੀਆਂ ਦੇ ਹੱਕ ਵਿੱਚ ਜਸਵਿੰਦਰ ਸਿੰਘ ਧੀਮਾਨ ਨੇ ਕਰਮਚਾਰੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਅਤੇ ਉਨ੍ਹਾਂ ਨਾਲ ਡਟ ਕੇ ਖੜਨ ਦਾ ਭਰੋਸਾ ਦਿੱਤਾ | ਉਨ੍ਹਾਂ ਕਰਮਚਾਰੀ ਨੂੰ ਕਿਹਾ ਕਿ ਉਹ ਡਟੇ ਰਹਿਣ ਸਰਕਾਰ ਨੂੰ ਮਜਬੂਰਨ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣੀਆਂ ਹਨ | ਇਸ ਮੌਕੇ ਡਿੰਪਲ ਕੁਮਾਰ ਬਲਾਕ ਪ੍ਰਧਾਨ ਕਾਂਗਰਸ, ਲਖਵਿੰਦਰ ਸਿੰਘ, ਨਗਰ ਪੰਚਾਇਤ ਚੀਮਾ ਦੇ ਕਰਮਚਾਰੀਆਂ ਵਿੱਚ ਜਗਸੀਰ ਸਿੰਘ ਜੱਗਾ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ, ਇਮਪਲੋਈਜ ਯੂਨੀਅਨ ਦੇ ਪ੍ਰਧਾਨ ਗੁਰਪਿਆਰ ਸਿੰਘ, ਦਰਬਾਰਾ ਸਿੰਘ, ਕਲਰਕ ਰਜਿੰਦਰ ਸਿੰਘ, ਰਣਜੀਤ ਸਿੰਘ ਸੁਰਿੰਦਰ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਅਤੇ ਹੋਰ ਯੂਨੀਅਨ ਦੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਗਿਆਨਸ਼ ਗਲੋਬਲ ਸਕੂਲ ਸਲੇਮਪੁਰ 'ਚ ਅਹੁਦਾ ਸੰਭਾਲਣ ਸਮਾਰੋਹ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ 'ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਰਿਧਮ ਗੁਪਤਾ ਨੇ ਹਾਸਿਲ ਕੀਤਾ ਦੂਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।