12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 12-05-2026
ਸ਼ੇਰਪੁਰ, 11 ਮਈ (ਦਰਸ਼ਨ ਸਿੰਘ ਖੇੜੀ) - ਗੁਰਬਾਣੀ ਪੜ੍ਹਨ ਤੇ ਜੀਵਨ ਵਿਚ ਲਾਗੂ ਕਰਨ ਨਾਲ ਆਤਮ ਵਿਸ਼ਵਾਸ ਪੈਦਾ ਹੰੁਦੇ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਦਿਉਸੀ ਅਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਭਾਈ ਅਮਰਜੀਤ ਸਿੰਘ ਖੀਪਲ ਦੀ ਯਾਦ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਸਮੇਂ ਬੋਲਦਿਆਂ ਕੀਤਾ | ਆਗੂਆਂ ਨੇ ਉਨ੍ਹਾਂ ਦੀਆਂ ਧਾਰਮਿਕ, ਸਮਾਜਿਕ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮਹਾਨ ਕਾਰਜਾਂ ਵਿਚ ਨਿਭਾਈਆਂ ਸ਼ਾਨਾਮੱਤੀਆਂ ਸੇਵਾਵਾਂ ਦਾ ਜ਼ਿਕਰ ਕੀਤਾ | ਉਨ੍ਹਾਂ ਗੁਰ ਇਤਿਹਾਸ ਦੇ ਹਵਾਲਿਆਂ ਨਾਲ ਸੇਵਾ ਅਤੇ ਸਿਮਰਨ ਦੀ ਮਹਾਨਤਾ ਬਾਰੇ ਚਾਨਣਾ ਪਾਇਆ | ਇਸ ਮੌਕੇ ਮੁੱਖ ਗ੍ਰੰਥੀ ਭਾਈ ਰਣਜੀਤ ਸਿੰਘ, ਬਲਵਿੰਦਰ ਸਿੰਘ, ਸੁਖਮਿੰਦਰ ਸਿੰਘ ਥਿੰਦ, ਤੇਜਿੰਦਰ ਸਿੰਘ ਬੜਿੰਗ, ਸ਼ਿੰਗਾਰਾ ਸਿੰਘ, ਗੁਰਮੀਤ ਸਿੰਘ ਜਵੰਦਾ, ਦਵਿੰਦਰ ਸਿੰਘ ਦਿਉਸੀ, ਜਗਰੂਪ ਸਿੰਘ, ਜਸਪਾਲ ਸਿੰਘ ਬੰਗਾ, ਦਲਵੀਰ ਸਿੰਘ ਅਤੇ ਅਮਨਜੋਤ ਸਿੰਘ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਮਨਦੀਪ ਸਿੰਘ ਖੀਪਲ, ਗੁਰਦੀਪ ਸਿੰਘ ਖੀਪਲ ਅਤੇ ਉਨ੍ਹਾਂ ਦੀ ਸੁਪਤਨੀ ਮਾਤਾ ਬਲਵੀਰ ਕੌਰ ਨੂੰ ਸਿਰਪਾਓ ਬਖ਼ਸ਼ੀਸ਼ ਕਰਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸਮਾਜ ਸੇਵੀ ਰਾਓ ਨੇ ਸੜਕ ਉੱਤੇ ਲੱਗੇ ਬੋਰਡ ਨੂੰ ਦਰੁਸਤ ਕਰਵਾਉਣ ਲਈ ਭਾਸ਼ਾ ਵਿਭਾਗ ਤੱਕ ਕੀਤੀ ਪਹੁੰਚ <br/> ਅਗਲੀ ਖ਼ਬਰ ਸੁਖਵੀਰ ਸਿੰਘ ਨੇ ਵੱਖ-ਵੱਖ ਸੰਸਥਾਵਾਂ ਨੂੰ 3.30 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।