12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ, ਪੰਜ ਜ਼ਖਮੀ <br/>

ਅਜੀਤ ਡੈਸਕ 12-05-2026
ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਅੱਜ ਬਾਅਦ ਦੁਪਹਿਰ ਲਹਿਰਾਗਾਗਾ - ਪਾਤੜਾਂ ਸੜਕ ਉੱਪਰ ਲਹਿਲ ਕੈਂਚੀਆਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜੇ ਇੱਕ ਟਰੱਕ ਨਾਲ ਜਾ ਟਕਰਾਈ | ਕਾਰ ਵਿੱਚ ਸੱਤ ਵਿਅਕਤੀ ਸਵਾਰ ਸਨ | ਮਿ੍ਤਕ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਪਸਰੀਜਾ ਪੁੱਤਰ ਸੁਰਿੰਦਰ ਪਾਲ ਵਾਸੀ ਲਹਿਰਾਗਾਗਾ ਅਤੇ ਜੱਜਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਰਿਆਊ ਖੁਰਦ ਥਾਣਾ ਪਾਤੜਾਂ ਵਜੋਂ ਹੋਈ ਹੈ | ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜੱਜ ਵੀਰ ਸਿੰਘ ਅਤੇ ਉਸ ਦੇ ਸਾਥੀ ਲਹਿਰਾਗਾਗਾ ਦੇ ਵਾਸੀ ਹੈਪੀ ਗਰਗ ਪੁੱਤਰ ਜੀਵਨ ਲਾਲ ਨਾਲ ਪੈਸਿਆਂ ਦਾ ਲੈਣ ਦੇਣ ਕਰਨ ਲਈ ਪਾਤੜਾਂ ਰੋਡ ਵਾਲਾ ਜਾ ਰਹੇ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਇੱਕ ਸਾਈਡ ਖੜੇ ਟਰੱਕ ਨਾਲ ਜਾ ਟਕਰਾਈ | ਹਾਦਸੇ ਵਿੱਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮਿ੍ਤਕ ਕਰਾਰ ਦੇ ਦਿੱਤਾ ਤੇ ਪੰਜ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਭੇਜ ਦਿੱਤਾ ਗਿਆ ਹੈ | ਜ਼ਖਮੀ ਵਿਅਕਤੀਆਂ ਵਿੱਚ ਹਰਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਦਿਓਗੜ ਥਾਣਾ ਪਾਤੜਾਂ,ਰਾਹੁਲ ਵਾਸੀ ਵਾਸੀ ਪਾਤੜਾਂ ਅਤੇ ਕਰਨਜੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਦਿਓਗੜ੍ਹ ਸ਼ਾਮਿਲ ਸਨ | ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਮਿ੍ਤਕ ਵਿਅਕਤੀਆਂ ਦੀ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਮੂਣਕ ਵਿਖੇ ਭੇਜ ਦਿੱਤੀਆਂ ਹਨ |

ਪਿਛਲੀ ਖ਼ਬਰ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ - ਜਸਵਿੰਦਰ ਸਿੰਘ ਮੋਰਾਂਵਾਲੀ ਅਗਲੀ ਖ਼ਬਰ ਯਾਦਵਿੰਦਰ ਸ਼ਰਮਾ ਨੇ ਇੰਪਰੂਵਮੈਂਟ ਟਰੱਸਟ ਦੇ ਈ.ਓ. ਵਜੋਂ ਦਾ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।