ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਲਹਿਰਾਗਾਗਾ, ਮੂਨਕ ਦੀ ਮੀਟਿੰਗ ਭਗਤ ਧੰਨਾ ਸਿੰਘ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਸਾਥੀ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਿਚ ਸ਼ਾਮਲ ਹੋਏ, ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਵੱਲੋਂ ਉਨ੍ਹਾਂ ਵਰਕਰਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਮੀਟਿੰਗ ਵਿਚ ਅਲੱਗ-ਅਲੱਗ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿਚ ਆਊਟਸੋਰਸ ਕਾਮਿਆਂ ਨੂੰ ਮਹਿਕਮੇ ਵਿਚ ਲੈਣ ਬਾਰੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ, ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਤੇ ਪੇ-ਕਮਿਸ਼ਨ ਦੇ ਬਕਾਏ ਸਬੰਧੀ ਅਤੇ 17 ਮਈ ਦੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਜਲੰਧਰ ਵਿਖੇ ਹੋ ਰਹੀ ਕਨਵੈੱਨਸ਼ਨ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ ਸੁਨਾਮ, ਬਲਦੇਵ ਸਿੰਘ ਬਡਰੁੱਖਾਂ, ਬ੍ਰਾਂਚ ਪ੍ਰਧਾਨ ਜਗਜੀਤ ਸਿੰਘ ਭੱਠਲ, ਸੁਖਦੇਵ ਸਿੰਘ ਚੰਗਾਲੀਵਾਲਾ, ਅਮਰੀਕ ਗੁਰਨੇ, ਮਨਜੀਤ ਸਿੰਘ ਸੰਗਤਪੁਰਾ, ਬਾਵਾ ਸਿੰਘ ਗਾਗਾ, ਕਿਸਾਨ ਆਗੂ ਰਾਮ ਸਿੰਘ ਨੰਗਲਾ, ਕਸ਼ਮੀਰ ਸਿੰਘ ਬਾਵਾ, ਮਿੰਟੂ ਗੁਰਨੇ, ਬਲਜਿੰਦਰ ਸਿੰਘ ਬਰਚ, ਤਰਸੇਮ ਸਿੰਘ ਬਰਚ, ਸੁਖਵੀਰ ਸਿੰਘ ਬੇਲਦਾਰ, ਗੁਰਦੀਪ ਸਿੰਘ ਟੈਕਨੀਕਲ ਹੈਲਪਰ, ਪਰਮਜੀਤ ਸਿੰਘ ਹਰਿਆਊ ਮੌਜੂਦ ਸਨ |