12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਧਾਇਕ ਪੰਡੋਰੀ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਨਾਲ ਚੇਅਰਮੈਨ ਰਾਜ, ਚੇਤਨ ਰਿਸ਼ੀ, ਸੁਖਵਿੰਦਰ ਧਾਲੀਵਾਲ ਤੇ ਹੋਰ | ਤਸਵੀਰ: ਦਰਸ਼ਨ ਸਿੰਘ ਖੇੜੀ <br/> 12-05-2026
ਸ਼ੇਰਪੁਰ, 11 ਮਈ (ਦਰਸ਼ਨ ਸਿੰਘ ਖੇੜੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੀਤੀ ਤਹਿਤ ਸਕੂਲ ਦੀ ਚਾਰਦੀਵਾਰੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਸਕੂਲਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ | ਸਕੂਲਾਂ ਦੀਆਂ ਵਧੀਆ ਇਮਾਰਤਾਂ ਬਣਾਉਣ ਦੇ ਲਈ ਵੱਡੇ ਪੱਧਰ 'ਤੇ ਫ਼ੰਡ ਜਾਰੀ ਕੀਤੇ ਜਾ ਰਹੇ ਹਨ | ਪੰਜਾਬ ਦੇ ਸਕੂਲ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ ਪਹਿਲੇ ਦਰਜੇ ਦੇ ਸਕੂਲ ਹਨ | ਵਿਧਾਇਕ ਪੰਡੋਰੀ ਨੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ | ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ 'ਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ | ਇਸ ਸਮੇਂ ਸੁਖਮਿੰਦਰ ਸਿੰਘ ਧਾਲੀਵਾਲ ਖ਼ਜ਼ਾਨਚੀ ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਨੇ ਕਿਹਾ ਕਿ ਸਮੇਂ-ਸਮੇਂ ਤੇ ਖਾਣਪੀਣ ਵਾਲੀਆਂ ਵਸਤੂਆਂ ਦੇ ਲੰਗਰ ਤਾਂ ਲਗਾਏ ਹੀ ਜਾਂਦੇ ਹਨ ਪਰ ਹੁਣ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਦੀ ਫ਼ੀਸ ਭਰਨ ਤੋਂ ਅਸਮਰਥ ਵਿਦਿਆਰਥੀਆਂ ਦੀ ਫ਼ੀਸ ਭਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ | ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਸ਼ਬਦ ਗਾਇਨ, ਡਾਂਸ, ਗਿੱਧਾ ਅਤੇ ਭੰਗੜਾ ਆਦਿ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆ | ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਰਾਜ, ਆਪ ਦੇ ਮੁੱਖ ਬੁਲਾਰੇ ਚੇਤਨ ਰਿਸ਼ੀ ਭਗਵਾਨਪੁਰਾ, ਮੋਨੂੰ ਸ਼ਰਮਾ ਪੰਚ ਭਗਵਾਨਪੁਰਾ, ਯੂਥ ਆਗੂ ਸੁਖਵੀਰ ਸਿੰਘ ਚੀਮਾ, ਬਲਾਕ ਨੋਡਲ ਅਫ਼ਸਰ ਗੁਰਿੰਦਰ ਸਿੰਘ, ਪੰਚ ਮਨਜੀਤ ਸਿੰਘ ਬਹਿਣੀਵਾਲ, ਸੁਖਮਿੰਦਰ ਸਿੰਘ ਧਾਲੀਵਾਲ, ਬਿੱਲੂ ਬੜੀ, ਜਗਦੇਵ ਸਿੰਘ, ਬਹਾਦਰ ਸਿੰਘ ਫ਼ੌਜੀ, ਪ੍ਰਧਾਨ ਗੁਰਜੰਟ ਸਿੰਘ ਗੰਡੇਵਾਲ, ਹੈਪੀ ਸ਼ਰਮਾ, ਸੁਖਵਿੰਦਰ ਕੌਰ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਪਿੰਡ ਵਾਸੀ ਤੇ ਅਧਿਆਪਕ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ 20 ਮਈ ਦੀ ਕੈਮਿਸਟ ਹੜਤਾਲ ਦਾ ਸਮਰਥਨ <br/> ਅਗਲੀ ਖ਼ਬਰ ਸੀਬਾ ਸਕੂਲ 'ਚ 'ਮਾਂ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।