ਧੂਰੀ, 11 ਮਈ (ਧਾਂਦਰਾ, ਲਹਿਰੀ) - ਪੰਜਾਬ ਸਰਕਾਰ ਵਲੋਂ 'ਮੇਰੀ ਰਸੋਈ ਸਕੀਮ' ਤਹਿਤ ਧੂਰੀ ਵਿਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਅਧੀਨ ਜਿਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ, ਨੂੰ ਇੱਕ-ਇੱਕ ਰਾਸ਼ਨ ਕਿੱਟ ਦਿੱਤੀ ਜਾ ਰਹੀ ਹੈ | ਉਨ੍ਹਾਂ ਸਾਰੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੰਬੰਧਤ ਡੀਪੂ ਤੋਂ ਆਪਣੀ ਰਾਸ਼ਨ ਕਿੱਟ ਪ੍ਰਾਪਤ ਕਰਨ |