13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਸ. ਡੀ. ਐਮ. ਵਲੋਂ ਪਿੰਡ ਚੁਹਾਣਕੇ ਕਲਾਂ ਦਾ ਦੌਰਾ <br/>

ਅਜੀਤ ਡੈਸਕ 12-05-2026
ਮਹਿਲ ਕਲਾਂ, 11 ਮਈ (ਤਰਸੇਮ ਸਿੰਘ ਗਹਿਲ)-ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ | ਡੀ.ਸੀ. ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸ.ਡੀ.ਐਮ. ਤੇ ਡੀ.ਐਸ.ਪੀ. ਦੀ ਨਿਗਰਾਨੀ ਹੇਠ ਪਿੰਡਾਂ ਵਿਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸੇ ਤਹਿਤ ਐਸ.ਡੀ.ਐਮ. ਮਹਿਲ ਕਲਾਂ ਕਿ੍ਤਿਕਾ ਗੋਇਲ ਵਲੋਂ ਚੁਹਾਣਕੇ ਕਲਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬਿ੍ਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਤਾਂ ਫਾਇਰ ਬਿ੍ਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਰਹੀਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਅਤੇ ਵਾਤਾਵਰਨ ਦੇ ਹੋ ਰਹੇ ਪ੍ਰਦੂਸ਼ਣ ਨੂੰ ਫ਼ੌਰੀ ਤੌਰ 'ਤੇ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਨਾੜ ਸਾੜਨ ਨਾਲ ਪੈਦਾ ਹੋ ਰਿਹਾ ਪ੍ਰਦੂਸ਼ਣ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ ਅਤੇ ਰਾਹਗੀਰਾਂ ਨੂੰ ਵਾਹਨ ਚਲਾਉਣ ਸਮੇਂ ਵੀ ਜੋਖ਼ਮ ਉਠਾਉਣਾ ਪੈਂਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਸਾੜਨ ਦੀ ਬਜਾਏ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿੱਚ ਦਸਵੀਂ ਦੇ ਨਤੀਜੇ ਵਿਚ ਲੜਕੀਆਂ ਨੇ ਮਾਰੀ ਬਾਜੀ <br/> ਅਗਲੀ ਖ਼ਬਰ ਖੱੁਡੀ ਖ਼ੁਰਦ ਵਾਸੀਆਂ ਵਲੋਂ ਪੀ.ਆਰ.ਟੀ.ਸੀ. ਮਿੰਨੀ ਬੱਸ ਚਾਲੂ ਕੀਤੇ ਜਾਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।