13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੀਵਰੇਜ ਬੋਰਡ ਦੇ ਕਾਮਿਆਂ ਨੇ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਕੀਤਾ ਸਮਰਥਨ <br/>

ਅਜੀਤ ਡੈਸਕ 12-05-2026
ਧੂਰੀ, 11 ਮਈ (ਸੰਜੇ ਲਹਿਰੀ) - ਦੀ ਕਲਾਸ ਫੋਰ ਗਵਰਮੈਂਟ ਇੰਪਲਾਈਜ਼ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਵਾਲ, ਹੰਸਰਾਜ ਦੀਦਾਰਗੜ ਅਤੇ ਇੰਦਰ ਸਿੰਘ ਆਦਿ ਦੀ ਅਗਵਾਈ ਵਿੱਚ ਧੂਰੀ ਵਿਖੇ ਹੋਈ ਜਿਸ ਵਿੱਚ ਸੀਵਰੇਜ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕੀਤਾ ਇਸ ਮੌਕੇ ਵੱਖ ਵੱਖ ਬੁਲਾਰਿਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਆਦਿ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਬਣਨ ਉਪਰੰਤ ਇਹ ਐਲਾਨ ਕੀਤਾ ਸੀ ਕਿ ਉਹ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕਰਨਗੇ ਅਤੇ ਪੰਜਾਬ ਵਿੱਚੋਂ ਧਰਨਿਆਂ ਦਾ ਦੌਰ ਖ਼ਤਮ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਜ਼ਮਾਂ ਨਾਲ ਕੀਤਾ ਆਪਣਾ ਵਾਅਦਾ ਯਾਦ ਕਰਨ ਅਤੇ ਠੇਕੇਦਾਰੀ ਅਤੇ ਆਊਟ ਸੋਰਸ ਸਿਸਟਮ ਅਧੀਨ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਆਪਣਾ ਵਾਅਦਾ ਨਿਭਾਉਣ | ਇਸ ਲਈ ਸੂਬਾ ਸਰਕਾਰ ਪਹਿਲ ਦੇ ਆਧਾਰ ਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਇਨਸਾਫ਼ ਦੇਵੇ ਇਸ ਮੌਕੇ ਇੰਦਰ ਸਿੰਘ, ਗੁਰਜੰਟ ਸਿੰਘ, ਸੰਜੂ ਹਰਬੰਸ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੀਵਰੇਜ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨਰੇਸ਼ ਜਿੰਦਲ ਪੀ.ਆਰ.ਓ ਅਤੇ ਰਾਜੀਵ ਜੈਨ ਜਥੇਬੰਦਕ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿੱਚ ਦਸਵੀਂ ਦੇ ਨਤੀਜੇ ਵਿਚ ਲੜਕੀਆਂ ਨੇ ਮਾਰੀ ਬਾਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।