ਧਰਮਗੜ੍ਹ, 11 ਮਈ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਖਿਡਾਰੀਆਂ ਨੇ ਚੌਥੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜਿੱਤ ਕੇ ਅਕੈਡਮੀ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਅਕੈਡਮੀ ਦੀ ਹੋਣਹਾਰ ਖਿਡਾਰਨ ਪ੍ਰਭਜੋਤ ਕੌਰ ਨੇ 14 ਸਾਲ ਤੋਂ ਘੱਟ ਉਮਰ ਵਰਗ 'ਚ ਕੁਆਰਡਜ ਰੋਡ ਦੌੜ ਜਿੱਤ ਕੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਅਕੈਡਮੀ ਦੇ ਹੋਣਹਾਰ ਖਿਡਾਰੀਆਂ ਗੁਰਕੀਰਤ ਸਿੰਘ, ਬਿਸਮੀਤ ਸਿੰਘ ਅਤੇ ਗੁਰਵੀਰ ਸਿੰਘ ਨੇ ਵੀ ਇਸ ਚੈਂਪੀਅਨਸ਼ਿਪ 'ਚ ਭਾਗ ਲੈ ਕੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਬੱਚਿਆਂ ਲਈ ਪ੍ਰੇਰਣਾ ਬਣਦੀਆਂ ਹਨ | ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ ਚੀਮਾ, ਅਕੈਡਮੀ ਪਿ੍ੰਸੀਪਲ ਕੁਲਦੀਪ ਸਿੰਘ ਲਿੱਟ ਅਤੇ ਅਕੈਡਮੀ ਸਟਾਫ਼ ਮੌਜੂਦ ਸੀ |