21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਤੀਜਾ ਰਿਹਾ ਸੌ ਫ਼ੀਸਦੀ <br/>

ਅਜੀਤ ਡੈਸਕ 13-05-2026
ਜਖੇਪਲ, 12 ਮਈ (ਮੇਜਰ ਸਿੰਘ ਸਿੱਧੂ)- ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ, ਜਖੇਪਲ (ਸੰਗਰੂਰ) ਦੀਆਂ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਦੇ ਖੇਤਰ ਵਿਚ ਇਸ ਵਾਰ ਵੀ ਮੱਲਾਂ ਮਾਰੀਆਂ ਹਨ | ਮਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 92.7 ਫ਼ੀਸਦੀ ਨਾਲ ਪਹਿਲੀ ਪੁਜ਼ੀਸ਼ਨ, ਖੁਸ਼ਦੀਪ ਕੌਰ ਪੁੱਤਰੀ ਪ੍ਰਗਟ ਸਿੰਘ ਨੇ 88.7 ਫ਼ੀਸਦੀ ਦੂਸਰੀ ਪੁਜ਼ੀਸ਼ਨ ਅਤੇ ਐਸ਼ਦੀਪ ਕੌਰ ਪੁੱਤਰੀ ਜਗਸੀਰ ਸਿੰਘ ਨੇ 86 ਫ਼ੀਸਦੀ ਤੀਸਰੀ ਪੁਜ਼ੀਸ਼ਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ | ਪਿ੍ੰਸੀਪਲ ਅਤੇ ਸਕੂਲ ਪ੍ਰਬੰਧਕਾਂ ਨੇ ਇਹਨਾਂ ਸਫਲ ਵਿਦਿਆਰਥਣਾਂ ਦੀ ਅਣਥਕ ਮਿਹਨਤ, ਅਧਿਆਪਕਾਂ ਦੀ ਮਾਰਗਦਰਸ਼ਨ ਅਤੇ ਮਾਪਿਆਂ ਦੇ ਉਤਸ਼ਾਹ ਦੀ ਪੂਰੀ ਪੂਰੀ ਪ੍ਰਸੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਫਲਤਾਵਾਂ ਲੜਕੀਆਂ ਦੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨਗੀਆਂ ਅਤੇ ਖੇਤਰ ਲਈ ਮਿਸਾਲ ਬਣਨਗੀਆਂ | ਪਿ੍ੰਸੀਪਲ ਸ੍ਰੀ ਦਰਸ਼ਨ ਖਾਨ ਵਲੋਂ ਇਹਨਾਂ ਤਿੰਨੋਂ ਵਿਦਿਆਰਥਣਾਂ ਨੂੰ ਬਹੁਤ ਵਧਾਈਆਂ ਦਿੱਤੀਆਂ ਗਈਆਂ ਹਨ | ਇਸ ਸਫਲਤਾ ਲਈ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ ਗਈ ਹੈ |

ਪਿਛਲੀ ਖ਼ਬਰ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਰਿਪੂ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ (ਪੁਨਰ ਸੁਰਜੀਤ) ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।