21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

10ਵੀਂ ਜਮਾਤ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਪਿ੍ੰਸੀਪਲ ਅਤੇ ਸਟਾਫ਼ ਵਲੋਂ ਸਨਮਾਨ <br/>

ਅਜੀਤ ਡੈਸਕ 13-05-2026
ਮਸਤੂਆਣਾ ਸਾਹਿਬ, 12 ਮਈ (ਦਮਦਮੀ) - ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੀ ਨਤੀਜੇ ਵਿੱਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ (ਬਹਾਦਰ ਪੁਰ) ਦੇ 40 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ | ਜਿਨ੍ਹਾਂ ਵਿਚੋਂ ਮੁਸਕਾਨਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ ਨੇ 65% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸੁਖਵਿੰਦਰ ਕੌਰ ਪੁੱਤਰੀ ਕਾਲਾ ਸਿੰਘ ਨੇ 64% ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਰਾਜਵੀਰ ਕੌਰ ਪੁੱਤਰੀ ਰਾਜਪਾਲ ਸਿੰਘ ਨੇ 62% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦਾ ਨਤੀਜਾ 100% ਰਿਹਾ | ਪਿ੍ੰਸੀਪਲ ਰਾਜਿੰਦਰ ਸਿੰਘ ਬਾਜਵਾ ਅਤੇ ਕਲਾਸ ਇੰਚਾਰਜ ਮੈਡਮ ਅਮਨਦੀਪ ਕੌਰ ਵੱਲੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਮਾਪਿਆਂ, ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਂਟ ਨੂੰ ਵਧਾਈ ਦਿੰਦਿਆਂ ਉਨ੍ਹਾਂ ਇਸ ਗੱਲ ਦਾ ਵਿਸ਼ੇਸ਼ ਜ਼ਿਕਰ ਕੀਤਾ ਕਿ ਸੰਤ ਅਤਰ ਸਿੰਘ ਜੀ ਦੁਆਰਾ ਵਰੋਸਾਈ ਇਸ ਸੰਸਥਾ ਵਿੱਚ ਮੈਨੇਜਮੈਂਟ ਅਤੇ ਸਟਾਫ਼ ਵੱਲੋਂ ਮਾਤਾ ਪਿਤਾ ਦੇ ਸਹਿਯੋਗ ਨਾਲ ਗੁਣਾਤਮਕ ਵਿਦਿਆ ਪ੍ਰਾਪਤੀ ਉੱਪਰ ਜ਼ੋਰ ਦਿੱਤਾ ਜਾਂਦਾ ਹੈ | ਇਸ ਮੌਕੇ ਅਕਾਲ ਸੀਨੀਅਰ ਸਕੈਂਡਰੀ ਸਕੂਲ ਦੀ ਸਮੁੱਚੀ ਮੈਨੇਜਮੈਂਟ ਵੱਲੋਂ ਇਹਨਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਐਸ.ਯੂ.ਐਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਕ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ 10ਵੀਂ ਦੇ ਨਤੀਜੇ ਦੀ ਮੈਰਿਟ ਸੂਚੀ 'ਚ ਜ਼ਿਲ੍ਹਾ ਸੰਗਰੂਰ ਨੇ 19 ਜ਼ਿਲਿ੍ਹਆਂ ਨੂੰ ਪਛਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।