21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨਾਲ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਮੀਟਿੰਗ <br/>

ਅਜੀਤ ਡੈਸਕ 13-05-2026
ਸੰਗਰੂਰ, 12 ਮਈ (ਦਮਨਜੀਤ ਸਿੰਘ) - ਪੰਜਾਬ 'ਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਸੰਗਰੂਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਚੋਣਾਂ ਦੀ ਤਿਆਰੀ, ਸੰਗਠਨ ਦੀ ਮਜ਼ਬੂਤੀ ਅਤੇ ਜਨ ਸਮਰਥਨ ਨੂੰ ਲੈ ਕੇ ਰਣਨੀਤੀ ਬਣਾਈ ਗਈ | ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਡਿੰਪਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਦਿੱਤੇ ਗਏ ਸੁਝਾਅ ਅਤੇ ਮਾਰਗ ਦਰਸ਼ਨ ਨਾਲ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਇਸ ਮੌਕੇ 'ਤੇ ਰਣਦੀਪ ਸਿੰਘ ਦਿਓਲ ਸਾਬਕਾ ਪ੍ਰਧਾਨ ਸੰਗਰੂਰ, ਗੁਰਤੇਜ ਸਿੰਘ ਝਨੇੜੀ, ਲਲਿਤ ਕੁਮਾਰ ਗਰਗ, ਜੀਤ ਕਪਿਆਲ, ਮਨਿੰਦਰ ਸਿੰਘ ਕਪਿਆਲ, ਗੱਗੂ ਤੂਰ ਅਤੇ ਨੀਲੂ ਮਿੱਤਲ ਵੀ ਮੌਜੂਦ ਸਨ |

ਪਿਛਲੀ ਖ਼ਬਰ 12 ਗ੍ਰਾਮ ਚਿੱਟੇ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਥਾਣਾ ਛਾਜਲੀ ਦੇ ਬਾਹਰ ਬੋਹੜ ਦੇ ਰੁੱਖ 'ਤੇ ਚੜਿਆ ਸ਼ਰਾਬੀ ਵਿਅਕਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।