21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ <br/>

ਅਜੀਤ ਡੈਸਕ 13-05-2026
ਮਾਲੇਰਕੋਟਲਾ, 12 ਮਈ (ਮਨਜਿੰਦਰ ਸਿੰਘ ਸਰੌਦ) - ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਮਲੇਰਕੋਟਲਾ ਵਲੋਂ ਪ੍ਰਧਾਨ ਬਹਾਦਰ ਸਿੰਘ ਰਾਏ ਕੁਤਬਾ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਪੁਲਿਸ ਮੁਖੀ ਗੁਰਮੀਤ ਸਿੰਘ ਨਾਲ ਮੁਲਾਕਾਤ ਕੀਤੀ | ਪ੍ਰਧਾਨ ਬਹਾਦਰ ਸਿੰਘ ਰਾਏ ਨੇ ਦੱਸਿਆ ਕਿ ਫ਼ਾਜ਼ਿਲਕਾ ਤੋਂ ਬਦਲ ਕੇ ਆਏ ਮਲੇਰਕੋਟਲਾ ਦੇ ਨਵੇਂ ਪੁਲਿਸ ਮੁਖੀ ਗੁਰਮੀਤ ਸਿੰਘ ਦੇ ਨਾਲ ਮੁਲਾਕਾਤ ਦੌਰਾਨ ਵਿਚਾਰ-ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਸਬੰਧੀ ਜਾਣਕਾਰੀ ਹਾਸਿਲ ਕਰਦਿਆਂ ਕਿਹਾ ਕਿ ਉਹ ਅਗਲੇ ਸਮੇਂ ਨੂੰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਆਉਣਗੇ | ਪ੍ਰਧਾਨ ਕੁਤਬਾ ਨੇ ਆਖਿਆ ਕਿ ਗੁਰਮੀਤ ਸਿੰਘ ਬਿਨਾਂ ਸ਼ੱਕ ਇੱਕ ਨਿਡਰ ਤੇ ਇਮਾਨਦਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ, ਜਿਨ੍ਹਾਂ ਨੇ ਆਪਣੀ ਡਿਊਟੀ ਦੇ ਸਫ਼ਰ ਦੌਰਾਨ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ | ਇਸ ਮੌਕੇ ਪ੍ਰਧਾਨ ਬਹਾਦਰ ਸਿੰਘ ਰਾਏ ਕੁਤਬਾ, ਜਸਬੀਰ ਸਿੰਘ ਖ਼ਜ਼ਾਨਚੀ, ਮੁਕੰਦ ਸਿੰਘ ਸੈਕਟਰੀ, ਇੰਦਰਜੀਤ ਸਿੰਘ, ਗੁਰਮੇਲ ਸਿੰਘ, ਮਹਿਬੂਬ ਖਾਂ, ਚੇਅਰਮੈਨ ਗੁਰਜੀਤ ਸਿੰਘ ਸਿੱਧੂ, ਬੀਰੂ ਖਾਂ ਆਦਿ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸਤੀਸ਼ ਜੌੜਾ ਵਰਲਡ ਬੁੱਧਿਸਟ ਯੂਨਾਈਟਿਡ ਨੇਸ਼ਨ ਦੇ ਪੰਜਾਬ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਐਸ.ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।